ਨਿਤਿਨ ਗਰਗ ਦੀ ਅਗਵਾਈ ‘ਚ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਚਲਾਈ ਵੋਟਰ ਰਜਿਸਟ੍ਰੇਸ਼ਨ ਮੁਹਿੰਮ, 3000 ਤੋਂ ਵੱਧ ਨੌਜਵਾਨਾਂ ਦੀ ਕੀਤੀ ਗਈ ਰਜਿਸਟ੍ਰੇਸ਼ਨI
ਜਲੰਧਰ, 13 ਜੂਨ ( ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ 9 ਸਾਲਾਂ ਦੇ ਸਫਲ ਕਾਰਜਕਾਲ ਦੀ ਜਾਣਕਾਰੀ ਦੇਣ ਲਈ ਪੰਜਾਬ ਭਰ ਵਿਚ ਸ਼ੁਰੂ ਕੀਤੀ ਗਈ ਮਹਾ ਜਨ ਸੰਪਰਕ ਮੁਹਿੰਮ ਤਹਿਤ ਸੂਬੇ ਭਰ ਦੇ ਭਾਜਪਾ ਵਰਕਰ ਦੂਰ-ਦੁਰਾਡੇ ਸਥਿਤ ਘਰਾਂ ਨਾਲ ਵੀ ਸੰਪਰਕ ਸਾਧ ਰਹੇ ਹਨ। ਇਸ ਕੜੀ ਵਿੱਚ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਇੰਜੀ. ਕੰਵਰਵੀਰ ਸਿੰਘ ਟੌਹੜਾ ਦੀ ਅਗਵਾਈ ਹੇਠ ਯੂਥ ਵਰਕਰਾਂ ਵੱਲੋਂ ਪੰਜਾਬ ਭਰ ਵਿੱਚ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਅਤੇ ਯੁਵਾ ਜਨ ਸੰਪਰਕ ਮੁਹਿੰਮ ਦੇ ਇੰਚਾਰਜ ਨਿਤਿਨ ਗਰਗ ਦੀ ਅਗਵਾਈ ਹੇਠ ਯੁਵਾ ਮੋਰਚਾ ਦੇ ਵਰਕਰਾਂ ਨੇ ਲੁਧਿਆਣਾ, ਖੰਨਾ, ਬਠਿੰਡਾ, ਪਟਿਆਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਜਲੰਧਰ, ਮੋਗਾ ਆਦਿ ਸ਼ਹਿਰਾਂ ਵਿੱਚ ਗੁਰਦੁਆਰਿਆਂ, ਸਕੂਲਾਂ-ਕਾਲਜਾਂ, ਮਾਲਜ਼ ਆਦਿ ਦੇ ਸਾਹਮਣੇ ਕੈਂਪ ਲਗਾ ਕੇ ਨਵੀਂ ਵੋਟਰ ਰਜਿਸਟ੍ਰੇਸ਼ਨ ਕਰਵਾਈ ਗਈ, ਜਿਸ ਨੂੰ ਲੈ ਕੇ ਮਾਲਵੇ ਦੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਨਿਤਿਨ ਗਰਗ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਇੰਜੀ. ਕੰਵਰਵੀਰ ਸਿੰਘ ਟੌਹੜਾ ਦੇ ਸੱਦੇ ‘ਤੇ ਸ੍ਮ੍ਮੋਚੇ ਪੰਜਾਬ ਦੇ ਯੁਵਾ ਮੋਰਚਾ ਵਰਕਰਾਂ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਸੂਬੇ ਦੇ ਸਾਰੇ ਜ਼ਿਲਿਆਂ ‘ਚ ਵੱਖ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨI ਇਸੇ ਲੜੀ ਤਹਿਤ ਯੁਵਾ ਮੋਰਚਾ ਦੇ ਵਰਕਰ ਪੰਜਾਬ ਭਰ ਦੇ ਨੌਜਵਾਨਾਂ ਨੂੰ ਨਵੇਂ ਵੋਟਰ ਕਾਰਡ ਬਣਾਉਣ ਲਈ ਪ੍ਰੇਰਿਤ ਕਰਕੇ ਰਜਿਸਟ੍ਰੇਸ਼ਨ ਕਰ ਰਹੇ ਹਨ। ਯੁਵਾ ਮੋਰਚਾ ਦੇ ਵਰਕਰਾਂ ਵੱਲੋਂ ਪੂਰੇ ਪੰਜਾਬ ਵਿੱਚ ਦੋ ਦਿਨਾਂ ਵਿੱਚ 3000 ਤੋਂ ਵੱਧ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਕੀਤੀ ਗਈ। ਇਹ ਮੁਹਿੰਮ ਅਜੇ ਵੀ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਯੁਵਾ ਮੋਰਚਾ ਦੇ ਵਰਕਰ ਕੇਂਦਰ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਅਤੇ ਦੇਸ਼ ਦੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਘਰ-ਘਰ ਜਾ ਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।