ਜਲੰਧਰ ਦੇ ਵਿਕਾਸ ਅਤੇ ਪੰਜਾਬ ਦੀ ਤਰੱਕੀ ਲਈ ਭਾਜਪਾ ਹੈ ਜ਼ਰੂਰੀ : ਅਰਜੁਨ ਰਾਮ ਮੇਘਵਾਲ
ਭਾਜਪਾ ਦੀ ਜਲੰਧਰ ਲੋਕ ਸਭਾ ਰੈਲੀ ਵਿੱਚ ਉਮੜਿਆ ਜਨ ਸੈਲਾਬ, ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨਾਂ ਅਤੇ ਵਪਾਰੀਆਂ ਨੇ ਕੀਤੀ ਸ਼ਮੂਲੀਅਤ।
ਜਲੰਧਰ ਦੇ ਵੱਡੇ ਵਪਾਰੀ ਆਗੂ ਰਵਿੰਦਰ ਧੀਰ ਨੂੰ ਕੇਂਦਰੀ ਮੰਤਰੀ ਮੇਘਵਾਲ ਨੇ ਭਾਜਪਾ ਵਿੱਚ ਕਰਵਾਇਆ ਸ਼ਾਮਲI
ਜਲੰਧਰ 22 ਜੂਨ ( ) : ਮੋਦੀ ਸਰਕਾਰ ਦੇ 9 ਸਾਲਾਂ ਦੇ ਬੇਮਿਸਾਲ ਕਾਰਜਕਾਲ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਦੀਆਂ 9 ਸਾਲਾਂ ਦੀਆਂ ਸੇਵਾਵਾਂ ਅਤੇ ਗਰੀਬਾਂ ਦੀ ਭਲਾਈ ਦੇ ਕੰਮਾਂ ਤੋਂ ਸੂਬੇ ਦੇ ਲੋਕਾਂ ਨੂੰ ਜਾਣੂ ਕਰਵਾਉਣ ਦੇ ਮੰਤਵ ਨਾਲ ਭਾਜਪਾ ਜਲੰਧਰ ਸ਼ਹਿਰੀ ਜਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸਾਈਂ ਦਾਸ ਸਕੂਲ ਦੇ ਗਰਾਊਂਡ ਵਿੱਚ ਇੱਕ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਉਹਨਾਂ ਨਾਲ ਸੂਬਾ ਜਨਰਲ ਸਕੱਤਰ ਤੇ ਜ਼ੋਨਲ ਇੰਚਾਰਜ ਜੀਵਨ ਗੁਪਤਾ, ਰਾਜੇਸ਼ ਬਾਘਾ, ਬਿਕਰਮਜੀਤ ਸਿੰਘ ਚੀਮਾ, ਇੰਦਰ ਇਕਬਾਲ ਸਿੰਘ ਅਟਵਾਲ, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੰਸਦੀ ਸਕੱਤਰ ਕ੍ਰਿਸ਼ਨਦੇਵ ਭੰਡਾਰੀ, ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ, ਸੂਬਾ ਸਕੱਤਰ ਅਨਿਲ ਸੱਚਰ, ਭਾਜਪਾ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਇੰਚਾਰਜ ਪੁਸ਼ਪੇਂਦਰ ਸਿੰਗਲ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਸੀਪੀਐਸ ਅਵਿਨਾਸ਼ ਚੰਦਰ, ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਸ. ਇਸ ਮੌਕੇ ਦਿਹਾਤੀ ਦੱਖਣੀ ਦੇ ਪ੍ਰਧਾਨ ਪੰਕਜ ਢੀਂਗਰਾ, ਜ਼ਿਲ੍ਹਾ ਜਲੰਧਰ ਦਿਹਾਤੀ ਉੱਤਰੀ ਦੇ ਪ੍ਰਧਾਨ ਰਣਜੀਤ ਪਵਾਰ, ਭਾਜਪਾ ਦਿਹਾਤੀ ਇੰਚਾਰਜ ਸੰਜੀਵ ਮਿਨਹਾਸ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਤੇ ਵਿਨੋਦ ਸ਼ਰਮਾ, ਸਾਬਕਾ ਦਿਹਾਤੀ ਪ੍ਰਧਾਨ ਅਮਰਜੀਤ ਸਿੰਘ ਅਮਰੀ, ਸੂਬਾ ਸੋਸ਼ਲ ਮੀਡੀਆ ਇੰਚਾਰਜ ਰਾਕੇਸ਼ ਗੋਇਲ, ਪੁਨੀਤ ਸ਼ੁਕਲਾ, ਕਿੱਟੂ ਗਰੇਵਾਲ, ਡਾ. ਪੂਰਬੀ ਸੂਬਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਸੰਨੀ ਸ਼ਰਮਾ, ਰੈਲੀ ਇੰਚਾਰਜ ਮਨੋਜ ਅਗਰਵਾਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕਪੂਰ, ਅਸ਼ੋਕ ਸਰੀਨ ਹਿੱਕੀ, ਅਮਰਜੀਤ ਸਿੰਘ ਗੋਲਡੀ, ਰਾਜੀਵ ਢੀਂਗਰਾ, ਭਗਵੰਤ ਪ੍ਰਭਾਕਰ, ਨਰਿੰਦਰਪਾਲ ਸਿੰਘ ਚੰਦੀ, ਸ਼ੰਮੀ ਕੁਮਾਰ, ਗੌਰਵ ਮਹੇ ਆਦਿ ਹਾਜ਼ਰ ਸਨ।
ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਜਲੰਧਰ ਨੂੰ ਅਤਿ-ਆਧੁਨਿਕ ਹਸਪਤਾਲ, ਵਿਸ਼ਵ ਪੱਧਰੀ ਹਾਈਵੇਅ, ਆਧੁਨਿਕ ਰੇਲਵੇ ਸਟੇਸ਼ਨ, ਸਮਾਰਟ ਸਿਟੀ ਦੀ ਸਹੂਲਤ ਮਿਲੀ ਹੈ। ਕੇਂਦਰ ਸਰਕਾਰ ਅਤੇ ਸੇਵਾ, ਸੁਸ਼ਾਸਨ ਅਤੇ ਗਰੀਬਾਂ ਦੀ ਭਲਾਈ ਨੂੰ ਸਮਰਪਿਤ ਮੋਦੀ ਜੀ ਦੀਆਂ ਨੀਤੀਆਂ ਕਾਰਨ ਆਰਥਿਕ ਤੌਰ ‘ਤੇ ਮਜ਼ਬੂਤ ਹੋ ਕੇ ਅਤੇ ਫੌਜੀ ਸੁਰੱਖਿਆ ਦਾ ਆਧੁਨਿਕੀਕਰਨ ਕਰਕੇ ਭਾਰਤ ਨੇ ਵਿਸ਼ਵ ਪੱਧਰ ‘ਤੇ ਆਪਣੀ ਸਾਖ ਬਣਾਈ ਹੈ। ਗਰੀਬ ਕਲਿਆਣ ਆਵਾਸ ਯੋਜਨਾ, ਟਾਇਲਟ ਸਿਸਟਮ, 11 ਕਰੋੜ 50 ਲੱਖ ਪਖਾਨਿਆਂ ਦਾ ਨਿਰਮਾਣ, ਹਰ ਘਰ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਆਦਿ ਦੇ ਤਹਿਤ ਮੋਦੀ ਜੀ ਨੇ ਕਈ ਅਜਿਹੇ ਕੰਮ ਪੂਰੇ ਕੀਤੇ ਹਨ ਜੋ ਸਾਲਾਂ ਤੋਂ ਲਟਕ ਰਹੇ ਸਨ, ਜਿਸ ਵਿੱਚ ਪੈਸੇ ਸਿੱਧੇ ਲਾਭਪਾਤਰੀਆਂ ਦੇ ਖਾਤੇ ਵਿੱਚ ਪਹੁੰਚਦੇ ਹਨ। ਅੱਜ ਇਸ ਵਿਸ਼ਾਲ ਜਨ ਸਭਾ ਨੇ ਸਾਬਤ ਕਰ ਦਿੱਤਾ ਹੈ ਕਿ ਜਲੰਧਰ ਨਗਰ ਨਿਗਮ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਯਕੀਨੀ ਹੈ। ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਨੂੰ ਮਿਲ ਰਿਹਾ ਭਾਰੀ ਜਨ ਸਮਰਥਨ ਦੇਖ ਕੇ ਸਪੱਸ਼ਟ ਹੈ ਕਿ ਭਾਜਪਾ ਪੰਜਾਬੀਆਂ ਦੀ ਪਹਿਲੀ ਪਸੰਦੀਦਾ ਪਾਰਟੀ ਬਣ ਚੁੱਕੀ ਹੈ।
ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਕਿ ਮੋਦੀ ਸਰਕਾਰ ਦੇ 9 ਸਾਲ ਸੇਵਾ, ਗ਼ਰੀਬ ਕਲਿਆਣ ਤੇ ਸੁਸ਼ਾਸਨ ਲਈ ਸਮ੍ਰਪਿਤ ਰਹੇ ਹਨ। ਕੇਂਦਰ ਦੀ ਬੀਜੇਪੀ ਸਰਕਾਰ ਵਲੋਂ ਬਣਾਈਆਂ ਅਤੇ ਜਮੀਨੀ ਪਧਰ ‘ਤੇ ਉਤਾਰੀਆਂ ਗਾਈਆਂ ਸਾਰੀਆਂ ਸਕੀਮਾਂ ਗਰੀਬਾਂ ਦਾ ਖਿਆਲ ਰੱਖ ਕਿ ਬਣਾਈਆਂ ਗਈਆਂ ਹਨ। ਬੀਜੇਪੀ ਦੀ ਕੇਂਦਰ ਸਰਕਾਰ ਨੇ ਕਰੋਨਾ ਦੀ ਮਹਾਂਮਾਰੀ ਦੌਰਾਨ ਦੇਸ਼ ਦੇ 140 ਕਰੋੜ ਲੋਕਾਂ ਨੂੰ ਵੈਕਸੀਨ ਲਗਾ ਕਿ ਬਚਾਇਆ ‘ਤੇ 83 ਕਰੋੜ ਲੋਕਾਂ ਨੂੰ ਮੁਫ਼ਤ ਭੋਜਨ ਮੁਹਇਆ ਕਰਵਾਇਆ। ਮੇਘਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਖੇਤਰਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨਾ ਕੰਮ ਕੇਂਦਰ ਦੀ ਭਾਜਪਾ ਸਰਕਾਰ ਦੇ ਰਾਜ ਵਿੱਚ ਪਿਛਲੇ 9 ਸਾਲਾਂ ਵਿੱਚ ਹੋਇਆ ਹੈ, ਓਨਾ ਕੰਮ ਦੇਸ਼ ਦੀ ਆਜ਼ਾਦੀ ਤੋਂ ਬਾਅਦ ਅੱਜ ਤੱਕ ਨਹੀਂ ਹੋਇਆ।
ਮੇਘਵਾਲ ਨੇ ਕਿਹਾ ਕਿ ਲੋਕਾਂ ਨੇ ਬੀਜੇਪੀ ਵਿੱਚ ਜੋ ਵਿਸਵਾਸ਼ ਪ੍ਰਗਟ ਕੀਤਾ, ਸਾਡੀ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨ, ਮਜਦੂਰਾਂ, ਵਿਆਪਾਰੀਆਂ ਸਮੇਤ ਸਾਰੇ ਵਰਗਾਂ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਲਾਭਕਾਰੀ ਨੀਤੀਆਂ ਬਣਾਈਆਂ ਅਤੇ ਸਫਲਤਾ ਪੂਰਵਕ ਲਾਗੂ ਵੀ ਕੀਤੀਆਂI ਉਹਨਾਂ ਕਿਹਾ ਕਿ ਕਿਸੇ ਨੂੰ ਵਿਸ਼ਵਾਸ ਨਹੀਂ ਸੀ ਕਿ ਧਾਰਾ 370 ਹੱਟ ਜਾਵੇਗੀ, ਪਰ ਬੀਜੇਪੀ ਧਾਰਾ 370 ਹਟਾ ਕੇ ਆਪਣਾ ਵਾਅਦਾ ਪੂਰਾ ਕੀਤਾI ਉਨ੍ਹਾਂ ਕਿਹਾ ਕਿ ਜਿੰਨੇ ਕੰਮ ਪਿਛਲੇ 9 ਸਾਲ ਵਿੱਚ ਕੇਂਦਰ ਦੀ ਬੀਜੇਪੀ ਸਰਕਾਰ ਦੇ ਸ਼ਾਸਨ ਵਿੱਚ ਹੋਏ ਹਨ ਓਨੇ ਕੰਮ ਦੇਸ਼ ਦੀ ਆਜਾਦੀ ਤੋਂ ਬਾਅਦ ਅੱਜ ਤੱਕ ਨਹੀਂ ਹੋਏI
ਜੀਵਨ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੀ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਨਹੀਂ ਕਰਵਾਉਣਾ ਚਾਹੁੰਦੇ। ਇਸੇ ਲਈ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੰਮ੍ਰਿਤਸਰ ਵਿੱਚ ਐਨਸੀਬੀ ਦਫ਼ਤਰ ਖੋਲ੍ਹਣ ਦੇ ਐਲਾਨ ਦਾ ਸਵਾਗਤ ਕਰਨ ਦੀ ਥਾਂ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਵੇ, ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰੇ, ਸ੍ਰੀ ਕਰਤਾਰਪੁਰ ਸਾਹਿਬ ਸਾਹਿਬ ਲਾਂਘਾ ਖੁੱਲ੍ਹਿਆ, ਲੰਗਰ ‘ਤੇ GST ਖਤਮ ਉਨ੍ਹਾਂ ਕਿਹਾ ਕਿ ਮੋਦੀ ਜੀ ਪੰਜਾਬ ਦਾ ਵਿਕਾਸ ਕਰਨਾ ਚਾਹੁੰਦੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਭੇਜੇ ਗਏ ਪੈਸੇ ਨੂੰ ਪੰਜਾਬ ਸਰਕਾਰ ਸਾਡੇ ਕਿਸਾਨਾਂ, ਮੰਡੀਆਂ ਅਤੇ ਸੜਕਾਂ ‘ਤੇ ਖਰਚਣ ਦੀ ਬਜਾਏ ਇਸ ਪੈਸੇ ਦੀ ਦੁਰਵਰਤੋਂ ਕਰਕੇ ਬੈਂਕ ਗਾਰੰਟੀਆਂ ਆਦਿ ਲਈ ਵਰਤ ਰਹੀ ਹੈ। ਅਸੀਂ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤ ਕੇ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਵਾਂਗੇ।
ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਵਿੱਜ, ਦਵਿੰਦਰ ਕਾਲੀਆ, ਦਵਿੰਦਰ ਭਾਰਦਵਾਜ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਜ਼ਿਲ੍ਹਾ ਮੀਡੀਆ ਇੰਚਾਰਜ ਤਰੁਣ ਕੁਮਾਰ, ਗੁਰਵਿੰਦਰ ਸਿੰਘ ਲਾਂਬਾ, ਭੁਪਿੰਦਰ ਕੁਮਾਰ, ਵਰੁਣ ਕੰਬੋਜ, ਅਸ਼ਵਨੀ ਭੰਡਾਰੀ, ਦਰਸ਼ਨ ਲਾਲ ਭਗਤ, ਅਜੇ ਚੋਪੜਾ, ਅਸ਼ਵਨੀ ਅਟਵਾਲ, ਬਾਲਕ੍ਰਿਸ਼ਨ. ਬਾਲੀ, ਅਨੁ ਸ਼ਰਮਾ, ਮੀਨੂੰ ਸ਼ਰਮਾ, ਸ਼ਿਆਮ ਸ਼ਰਮਾ, ਜ਼ਿਲ੍ਹਾ ਦਫ਼ਤਰ ਇੰਚਾਰਜ ਗੋਪਾਲ ਕ੍ਰਿਸ਼ਨ ਸੋਨੀ, ਯੋਗੇਸ਼ ਮਲਹੋਤਰਾ, ਜ਼ਿਲ੍ਹਾ ਕੈਸ਼ੀਅਰ ਹਿਤੇਸ਼ ਸਿਆਲ, ਬੁਲਾਰੇ ਬ੍ਰਿਜੇਸ਼ ਸ਼ਰਮਾ, ਸਰਕਲ ਪ੍ਰਧਾਨ ਰਾਜੇਸ਼ ਕੁਮਾਰ ਆਰ.ਕੇ., ਕੁਲਵੰਤ ਸ਼ਰਮਾ, ਗੁਰਪ੍ਰੀਤ ਸਿੰਘ ਵਿੱਕੀ, ਅਸ਼ੀਸ਼ ਸਹਿਗਲ, ਅੰਮ੍ਰਿਤਪਾਲ ਸਿੰਘ, ਕੁਨਾਲ ਸ਼ਰਮਾ, ਮਨੀਸ਼ ਬੱਲ, ਪ੍ਰਦੀਪ ਕਪਾਨੀਆ, ਗੌਰਵ ਜੋਸ਼ੀ, ਪੂਰਨ ਭਾਰਤੀ, ਰਾਕੇਸ਼ ਰਾਣਾ, ਜਨਕ ਰਾਜ ਭਗਤ, ਬਲਰਾਜ ਬਦਨ, ਸ਼ਿਵ ਦਰਸ਼ਨ ਅਭੀ, ਯੁਵਾ ਮੋਰਚਾ ਪ੍ਰਧਾਨ ਪੰਕਜ ਜੁਲਕਾ, ਮਹਿਲਾ ਮੋਰਚਾ ਪ੍ਰਧਾਨ ਮੀਨੂੰ ਸ਼ਰਮਾ, ਐਸ.ਸੀ ਮੋਰਚਾ ਪ੍ਰਧਾਨ ਅਜਮੇਰ ਸਿੰਘ ਬਾਦਲ, ਓ.ਬੀ.ਸੀ. ਪ੍ਰਧਾਨ ਪਵਨ ਕਸ਼ਯਪ, ਨਰੇਸ਼ ਦੀਵਾਨ, ਕਿਸ਼ਨ ਲਾਲ ਸ਼ਰਮਾ, ਦੀਪਾਲੀ ਬਗੜੀਆ, ਰਜਨੀਸ਼ ਸਹਿਗਲ ਆਦਿ ਹਾਜ਼ਰ ਸਨ।