ਕ੍ਰਾਈਮ ਬ੍ਰਾਂਚ ਜਲੰਧਰ ਦਿਹਾਤੀ ਦੀ ਪੁਲਿਸ ਟੀਮ ਵੱਲੋ 160 ਗ੍ਰਾਮ ਹੈਰੋਇਨ ਸਮੇਤ 01 ਨਸ਼ਾ ਤਸ਼ਕਰ ਕਾਬੂ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ , ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ
ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋ ਪੀ.ਪੀ.ਐਸ ਪੁਲਿਸ ਕਪਤਾਨ , ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰ ਪਾਲ ਧੋਗੜੀ , ਪੀ.ਪੀ.ਐਸ. , ਉੱਪ ਪੁਲਿਸ ਕਪਤਾਨ , ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ INSP ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋ 160 ਗ੍ਰਾਮ ਹੈਰੋਇਨ ਸਮੇਤ 01 ਨਸ਼ਾ ਤਸ਼ਕਰ ਕਾਬੂ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਮਨਪ੍ਰੀਤ ਸਿੰਘ ਢਿੱਲੋ ਪੀ.ਪੀ.ਐਸ ਪੁਲਿਸ ਕਪਤਾਨ , ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ INSP ਪੁਸ਼ਪ ਬਾਲੀ ਇੰਚਾਰਜ ਕ੍ਰਾਈਮ ਬ੍ਰਾਂਚ ਜਿਲ੍ਹਾ ਜਲੰਧਰ ਦਿਹਾਤੀ ਨੇ ਸਮਾਜ ਦੇ ਮਾੜੇ ਅਨਸ਼ਰਾ ਅਤੇ ਨਸ਼ਾ ਸਮਗਲਰਾਂ ਨੂੰ ਕਾਬੂ ਕਰਨ ਲਈ ਕ੍ਰਾਈਮ ਬ੍ਰਾਂਚ ਦੀਆ ਵੱਖ 2 ਟੀਮਾ ਜਿਲ੍ਹਾ ਜਲੰਧਰ ਦਿਹਾਤੀ ਦੇ ਇਲਾਕਿਆ ਵਿੱਚ ਚੈਕਿੰਗ ਤੇ ਨਾਕਾਬੰਦੀ ਭੇਜਿਆ ਜਾਂਦੀਆ ਹਨ।ਮਿਤੀ 05.08.2023 ਨੂੰ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਐਸ.ਆਈ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਬਾ – ਸਿਲਸਿਲਾ ਗਸ਼ਤ ਬਾ ਚੈਕਿੰਗ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਪਿੰਡ ਧਾਲੀਵਾਲ ਕਾਦੀਆ ਤੋ ਪਿੰਡ ਨਿੱਝਰਾਂ ਵੱਲ ਨੂੰ ਜਾ ਰਹੇ ਸੀ।ਪਿੰਡ ਨਿੱਝਰਾਂ ਅੱਡਾ ਬੱਸ ਸਟੈਂਡ ਦੇ ਪਾਸ ਇੱਕ ਮੋਨਾ ਨੋਜਵਾਨ ਖੜਾ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਤੇਜ਼ ਕਦਮੀ ਕਾਲਾ ਸੰਘਿਆ ਸਾਇਡ ਵੱਲ ਹੋ ਤੁਰਿਆ ਤੇ ਆਪਣੇ ਪਜ਼ਾਮੇ ਦੀ ਖੱਬੀ ਜੇਬ ਵਿੱਚੋ ਇੱਕ ਵਜ਼ਨਦਾਰ ਮੋਮੀ ਲਿਫਾਫਾ ਕੱਢ ਕੇ ਆਪਣੇ ਖੱਬੇ ਪਾਸੇ ਕੱਚੀ ਜਗਾਹ ਪਰ ਸੁੱਟ ਦਿੱਤਾ।ਜਿਸ ਨੂੰ Si ਭੁਪਿੰਦਰ ਸਿੰਘ ਸ਼ੱਕ ਦੀ ਬਿਨਾਅ ਪਰ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਨੇ ਆਪਣਾ ਨਾਮ ਕਰਨ ਪੁੱਤਰ ਉੱਤਮ ਚੰਦ ਵਾਸੀ ਢੁੱਪਈ ਨੇੜੇ ਮੱਛੀ ਵਾਲੀ ਗੱਲੀ ਥਾਣਾ ਹਕੀਮਾ ਗੇਟ ਜਿਲ੍ਹਾ ਅਮ੍ਰਿੰਤਸਰ ਦੱਸਿਆ।ਜਿਸ ਤੇ SI ਭੁਪਿੰਦਰ ਸਿੰਘ ਨੇ ਸਾਥੀ ਕਰਮਚਾਰੀਆ ਦੀ ਹਾਜ਼ਰੀ ਵਿੱਚ ਕਰਨ ਉਕਤ ਦੀ ਤਲਾਸ਼ੀ ਹਸਬ ਜਾਬਤਾ ਅਨੁਸਾਰ ਅਮਲ ਵਿੱਚ ਲਿਆਂਦੀ ਤਾਂ ਕਰਨ ਉਕਤ ਵੱਲੋ ਸੁੱਟੇ ਵਜਨਦਾਰ ਮੋਮੀ ਲਿਫਾਫਾ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ ਹੈਰੋਇਨ ਬਰਾਮਦ ਹੋਈ।ਬਰਾਮਦਾ ਹੈਰੋਇਨ ਦਾ ਇਲੈਕਟ੍ਰੋਨਿਕ ਕੰਡਾ ਨਾਲ ਵਜ਼ਨ ਕਰਨ ਤੇ 160 ਗ੍ਰਾਮ ਹੈਰੋਇਨ ਹੋਈ।ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 66 ਮਿਤੀ 05.08.2023 ਅ / ਧ 21 – B / 61 / 85 NDPS ACT ਥਾਣਾ ਲਾਬੜਾਂ ਜਿਲ੍ਹਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਵਾਕੇ ਤਫਤੀਸ਼ ਅਮਲ ਵਿੱਚ ਲਿਆਂਦੀ ਅਤੇ ਬਾਅਦ ਪੁਛਗਿਛ ਦੋਸ਼ੀ ਉਕਤ ਨੂੰ ਸ਼ਾਮਿਲ ਤਫਤੀਸ਼ ਕਰਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ।ਮੁੱਢਲੀ ਪੁੱਛਗਿੱਛ ਤੋ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਉਕਤ ਕਰਨ ਜੋ ਕਿ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਨਾਲ ਹੀ ਨਸ਼ੇ ਦਾ ਕਾਰੋਬਾਰ ਵੀ ਕਰਦਾ ਹੈ।ਇਸਤੇ ਪਹਿਲਾ ਵੀ ਨਸ਼ੇ ਦੇ ਮੁਕੱਦਮੇ ਵਿੱਚ ਨਾਮਜਦ ਹੈ।ਦੋਸ਼ੀ ਉਕਤ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਦੋਸ਼ੀ ਪਾਸੋ ਹੋਰ ਡੂੰਘਾਈ ਨਾਲ ਪੁਛਗਿਛ ਕੀਤੀ ਜਾ ਰਹੀ ਹੈ ਕਿ ਉਹ ਬ੍ਰਾਮਦ ਕੀਤੀ ਹੈਰੋਇਨ ਕਿਸ ਪਾਸੋ ਖਰੀਦ ਕੀਤੀ ਹੈ ਅਤੇ ਕਿਸ – ਕਿਸ ਨੂੰ ਅੱਗੇ ਸਪਲਾਈ ਕਰਨੀ ਸੀ ਅਤੇ ਇਸ ਦੇ ਸਾਥੀ ਕੋਣ – ਕੋਣ ਹਨ।ਅਤੇ ਦੋਸ਼ੀ ਉਕਤ ਕਰਨ ਦੀ ਚਲ – ਅਚਲ ਜਾਇਦਾਦ ਦੀ ਵੀ ਜਾਂਚ ਕੀਤੀ ਜਾਵੇਗੀ ।