ਮੁਹੱਲਾ ਕਲੀਨਿਕਾਂ ਵਿੱਚ ਲੋਕਾਂ ਨੂੰ 40 ਤਰ੍ਹਾਂ ਦੇ ਟੈਸਟ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਵਿੱਚ ਮਿਲਣਗੀਆਂ, *ਅੰਮ੍ਰਿਤਪਾਲ*
ਮੁਹੱਲਾ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ *,ਮੰਗਲ ਸਿੰਘ ਬੱਸੀ*
ਜਲੰਧਰ( )ਆਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ ਮੌਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਣ ਲਈ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਖੋਲ੍ਹੇ ਜਾ ਰਹੇ 76 ਹੋਰ ਮੁਹੱਲਾ ਕਲੀਨਿਕ ਦੇ ਤਹਿਤ ਸੋਮਵਾਰ ਨੂੰ ਆਮ ਆਦਮੀ ਪਾਰਟੀ ਜਲੰਧਰ ਦੇ ਲੋਕ ਸਭਾ ਇੰਚਾਰਜ ਅਤੇ ਪੰਜਾਬ ਐਗਰੋ ਐਕਸਪੋਰਟ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਵਲੋਂ ਫੋਕਲ ਪੁਆਇੰਟ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਕੀਤਾ ਗਿਆ।ਇਸੇ ਤਰਾਂ ਆਮ ਆਦਮੀ ਪਾਰਟੀ ਜਲੰਧਰ ਦੇ ਪ੍ਰਧਾਨ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਜਲੰਧਰ ਅੰਮ੍ਰਿਤਪਾਲ ਵਲੋਂ ਦਾਦਾ ਕਲੋਨੀ ਸੋਢਲ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਐਗਰੋ ਐਕਸਪੋਰਟ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 583 ਮੁਹੱਲਾ ਕਲੀਨਿਕ ਚੱਲ ਰਹੇ ਹਨ।ਅਜਿਹੇ ਵਿੱਚ 76 ਨਵੇਂ ਕਲੀਨਿਕ ਖੋਲ੍ਹਣ ਨਾਲ ਪੰਜਾਬ ਵਿੱਚ ਕੁੱਲ 659 ਮੁਹੱਲਾ ਕਲੀਨਿਕ ਹੋ ਜਾਣਗੇ।ਇਸ ਦੇ ਨਾਲ ਹੀ 40 ਸਰਕਾਰੀ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਮਹੱਤਵਪੂਰਨ ਸਿਹਤ ਉਪਰਾਲਾ ਹੈ ਜਿੱਥੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਬੁਨਿਆਦੀ ਇਲਾਜ ਸੁਵਿਧਾਵਾਂ ਮਿਲ ਸਕਣਗੀਆਂ।ਇੱਥੇ ਮਰੀਜ਼ਾਂ ਦੀ ਜਾਂਚ ਤੋਂ ਇਲਾਵਾ ਲੈਬ ਟੈਸਟਿੰਗ ਅਤੇ ਦਵਾਈਆਂ ਦਾ ਵੀ ਪ੍ਰਬੰਧ ਹੋਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੰਤਵ ਨਾਲ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ।ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ 40 ਤਰ੍ਹਾਂ ਦੇ ਟੈਸਟ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਵਿੱਚ ਮਿਲਣਗੀਆਂ ਅਤੇ ਕੋਈ ਪਰਚੀ ਫੀਸ ਵੀ ਨਹੀਂ ਲੱਗੇਗੀ,ਜਿਸ ਤੇ ਲੋਕਾਂ ਨੂੰ ਇਨ੍ਹਾਂ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।ਆਮ ਆਦਮੀ ਪਾਰਟੀ ਜਲੰਧਰ ਦੇ ਪ੍ਰਧਾਨ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਜਲੰਧਰ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਮਾਨ ਸਰਕਾਰ ਵਲੋਂ ਆਜ਼ਾਦੀ ਦੇ 76 ਸਾਲ ਪੂਰੇ ਹੋਣ ਮੌਕੇ 76 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕ ਸਮੱਰਪਿਤ ਕਰ ਕੀਤੇ ਹਨ,ਜਿਸ ਨਾਲ ਇਹ ਗਿਣਤੀ 659 ਹੋ ਗਈ ਹੈ। ਇਹ ਕਲੀਨਿਕ ਉਹਨਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਨੇ ਜੋ ਹੁਣ ਤੱਕ ਇਲਾਜ ਮਹਿੰਗਾ ਹੋਣ ਕਰਕੇ ਸਿਹਤ ਸਹੂਲਤਾਂ ਤੋਂ ਵਾਂਝੇ ਸੀ, ਆਮ ਆਦਮੀ ਪਾਰਟੀ ਦਾ ਖੁਆਬ,ਸਿਹਤਮੰਦ ਪੰਜਾਬ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਵੱਧ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵਧੀਆ ਸਿਹਤ ਸੇਵਾਵਾਂ ਦੇਣ ਦੇ ਮਕਸਦ ਲਈ ਸੂਬੇ ਭਰ ਚ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ।ਇਨ੍ਹਾਂ ਮੁਹੱਲਾ ਕਲੀਨਿਕਾਂ ‘ਚ ਸੂਬੇ ਦੇ ਲੋਕਾਂ ਨੂੰ ਵਧੀਆ ਤੇ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।