ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਸਾਬਕਾ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਗੁਰਚਰਨ ਸਿੰਘ ਚੰਨੀ ਮੁੜ ਅਕਾਲੀ ਦਲ ਵਿਚ ਹੋਏ ਸ਼ਾਮਲ

ਅਗਲੀ ਅਕਾਲੀ ਸਰਕਾਰ ਰਾਜਸਥਾਨ ਨੂੰ 8 ਐਮ ਏ ਐਫ ਪਾਣੀ ਦੇਣ ਸਮੇਤ ਦਰਿਆਈ ਪਾਣੀ ਸਾਂਝੇ ਕਰਨ ਦੇ ਸਾਰੇ ਸਮਝੌਤੇ ਰੱਦ ਕਰੇਗੀ: ਸੁਖਬੀਰ ਸਿੰਘ ਬਾਦਲ

ਸਾਬਕਾ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਗੁਰਚਰਨ ਸਿੰਘ ਚੰਨੀ ਮੁੜ ਅਕਾਲੀ ਦਲ ਵਿਚ ਹੋਏ ਸ਼ਾਮਲ

ਜਲੰਧਰ, 18 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਜਦੋਂ ਪੰਜਾਬ ਵਿਚ ਅਗਲੀ ਸਰਕਾਰ ਅਕਾਲੀ ਦਲ ਦੀ ਬਣੇਗੀ ਹੈ ਤਾਂ ਉਹ ਰਾਜਸਥਾਨ ਨੂੰ ਰਾਵੀ-ਬਿਆਸ ਦਾ 8 ਐਮ ਏ ਐਫ ਯਾਨੀ 50 ਫੀਸਦੀ ਪਾਣੀ ਦੇਣ ਸਮੇਤ ਦਰਿਆਈ ਪਾਣੀਆਂ ਦੀ ਵੰਡ ਬਾਰੇ ਸਾਰੇ ਸਮਝੌਤੇ ਰੱਦ ਕਰੇਗੀ।

 

 

ਅਕਾਲੀ ਦਲ ਦੇ ਪ੍ਰਧਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਦੇ ਪਾਰਟੀ ਦੀ ਜਲੰਧਰ ਸ਼ਹਿਰੀ ਇਕਾਈ ਦੇ ਸਾਬਕਾ ਪ੍ਰਧਾਨ ਸਰਦਾਰ ਗੁਰਚਰਨ ਸਿੰਘ ਚੰਨੀ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰਨ ਮਗਰੋਂ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਸਰਦਾਰ ਚੰਨੀ ਨੇ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਸ਼ਹਿਰ ਦੇ ਨਾਲ-ਨਾਲ ਦੋਆਬਾ ਖੇਤਰ ਵਿਚ ਪਾਰਟੀ ਮਜ਼ਬੂਤ ਹੋਵੇਗੀ।

 

 

ਹਾਲ ਹੀ ਵਿਚ ਆਏ ਹੜ੍ਹਾਂ ਤੇ ਇਸ ਨਾਲ ਸੂਬੇ ਵਿਚ ਹੋਏ ਨੁਕਸਾਨ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਹੜ੍ਹ ਆਉਂਦੇ ਹਨ ਤਾਂ ਸਾਡੀਆਂ ਜਾਨਾਂ ਦਾ ਨੁਕਸਾਨ ਹੁੰਦਾ ਹੈ ਤੇ ਸਾਡੀਆਂ ਫਸਲਾਂ ਤੇ ਘਰਾਂ ਦਾ ਨੁਕਸਾਨ ਹੁੰਦਾ ਹੈ। ਉਹਨਾਂ ਕਿਹਾ ਕਿ ਜਦੋਂ ਪਾਣੀ ਦੀ ਲੋੜ ਹੁੰਦੀ ਹੈ ਤਾਂ ਪਾਣੀ ਰਾਜਸਥਾਨ ਤੇ ਹਰਿਆਣਾ ਨੂੰ ਦੇ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਵੱਡਾ ਅਨਿਆਂ ਹੈ ਜੋ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਹਨਾਂ ਕਿਹਾ ਕਿ ਅਗਲੀ ਵਾਰ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਪਾਣੀਆਂ ਦੇ ਸਾਰੇ ਸਮਝੌਤੇ ਰੱਦ ਕਰਾਂਗੇ ਅਤੇ ਯਕੀਨੀ ਬਣਾਵਾਂਗੇ ਕਿ ਕਿਸਾਨਾਂ ਨੂੰ ਬੇਸ਼ਕੀਮਤੀ ਪਾਣੀ ਦਾ ਲਾਭ ਮਿਲੇ ਕਿਉਂਕਿ ਹੜ੍ਹਾਂ ਵੇਲੇ ਵੀ ਉਹੀ ਸਭ ਤੋਂ ਵੱਧ ਮਾਰ ਝੱਲਦੇ ਹਨ।

 

 

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਇਸ ਵਿਚੋਂ ਲੰਘਦੇ ਦਰਿਆਈ ਪਾਣੀਆਂ ’ਤੇ ਅਨਿੱਖੜਵਾਂ ਹੱਕ ਹੈ। ਉਹਨਾਂ ਕਿਹਾ ਕਿ ਰਾਈਪੇਰੀਅਨ ਸਿਧਾਂਤ ਵੀ ਇਹ ਸਪਸ਼ਟ ਕਰਦੇ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪਿਛਲੀਆਂ ਕਾਂਗਰਸ ਸਰਕਾਰਾਂ ਨੇ ਸੂਬੇ ਤੋਂ 15.85 ਐਮ ਏ ਐਫ ਰਾਵੀ-ਬਿਆਸ ਪਾਣੀਆਂ ਵਿਚੋਂ 8 ਐਮ ਏ ਐਫ ਪਾਣੀ ਰਾਜਸਥਾਨ ਨੂੰ ਦੇ ਦਿੱਤਾ ਹੈ ਹਾਲਾਂਕਿ ਉਹ ਗੈਰ ਰਾਈਪੇਰੀਅਨ ਸਿਧਾਂਤਹਨ। ਉਹਨਾਂ ਕਿਹਾ ਕਿ ਇਹ ਅਨਿਆਂ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78 ਕਾਰਨ ਹੋਰ ਉਲਝ ਗਿਆ ਹੈ ਕਿਉਂਕਿ ਇਸ ਐਕਟ ਤਹਿਤ ਭਾਖੜਾ ਤੇ ਬਿਆਸ ਪ੍ਰਾਜੈਕਟਾਂ ਦੀ ਪੰਜਾਬ ਤੇ ਹਰਿਆਣਾ ਦਰਮਿਆਨ ਵੰਡ ਦਾ ਜ਼ਿਕਰ ਹੈ ਤੇ ਅਜਿਹਾ ਨਾ ਕਰਨ ’ਤੇ ਇਹ ਵੰਡ ਕੇਂਦਰ ਸਰਕਾਰ ਕਰੇਗੀ।

 

 

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਖਿਲਾਫ ਲੜਾਈ ਲੜੀ ਹੈ ਤੇ ਇਸ ਵਿਚ ਸਫਲਤਾ ਵੀ ਹਾਸਲ ਕੀਤੀ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਤਾਂ ਪੰਜਾਬ ਸਤਲੁਜ ਯਮੁਨਾ ਲਿੰਕ ਨਹਿਰ ਜ਼ਮੀਨ ਬਿੱਲ 2016 ਨੂੰ ਵਿਧਾਨ ਸਭਾ ਵਿਚ ਪਾਸ ਕਰਵਾਇਆ ਜਿਸ ਮੁਤਾਬਕ ਐਸ ਵਾਈ ਐਲ ਦੀ ਸਾਰੀ ਜ਼ਮੀਨ ਅਸਲ ਮਾਲਕਾਂ ਦੇ ਹਵਾਲੇ ਕਰ ਦਿੱਤੀ ਗਈ।

 

 

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਸ ਲੜਾਈ ਨੂੰ ਹੋਰ ਅੱਗੇ ਲੈ ਕੇ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਇਹ ਮੰਨਦੇ ਹਾਂ ਕਿ ਸਾਰੇ ਦਰਿਆਈ ਪਾਣੀਆਂ ਦੀ ਵੰਡ ਦੇ ਸਮਝੌਤੇ ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਪੰਜਾਬ ਸਿਰ ਮੜ੍ਹੇ ਹਨ ਤੇ ਇਹ ਕੁਦਰਤੀ ਨਿਆਂ ਦੇ ਕਾਨੂੰਨਾਂ ਦੇ ਖਿਲਾਫ ਹਨ ਤੇ ਇਹ ਰੱਦ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਅਸੀਂ ਕਾਨੂੰਨੀ ਰਾਇ ਹਾਸਲ ਕਰ ਰਹੇ ਹਾਂ ਤੇ ਸੂਬੇ ਵਿਚ ਅਗਲੀ ਸਰਕਾਰ ਬਣਨ ਤੋਂ ਬਾਅਦ ਅਸੀਂ ਇਸ ਦਿਸ਼ਾ ਵਿਚ ਅੱਗੇ ਵਧਾਵਾਂਗੇ।

 

 

ਸਰਦਾਰ ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਜਾਣ ਬੁੱਝ ਕੇ ਪੰਜਾਬ ਦੀਆਂ ਖੇਤੀ ਜ਼ਮੀਨਾਂ ਨੂੰ ਹੜ੍ਹਾਂ ਦੀ ਮਾਰ ਹੇਠ ਆਉਣ ਦੀ ਆਗਿਆ ਦੇਣ ਅਤੇ ਤਿੰਨ ਦਿਨ ਪਹਿਲਾਂ ਭਾਖੜ ਡੈਮ ਤੋਂ ਫਲੱਡ ਗੇਟ ਖੋਲ੍ਹਣ ਤੋਂ ਪਹਿਲਾਂ ਉਹਨਾਂ ਨੂੰ ਰਾਇ ਨਾ ਦੇਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਮੈਨੂੰ ਦੱਸਿਆ ਗਿਆ ਹੈ ਕਿ ਬੀ ਬੀ ਐਮ ਬੀ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਨੈ ਇਹ ਸਲਾਹ ਦਿੱਤੀ ਸੀ ਕਿ ਫਲੱਡ ਗੇਟ ਖੋਲ੍ਹਣ ਤੋਂ 4 ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਸਥਿਤੀ ਸੰਭਾਲਣ ਵਾਸਤੇ ਕਿਹਾ ਗਿਆ ਸੀ।

 

 

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਹੜ੍ਹ ਮਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਸੂਬੇ ਦੇ ਅਨੇਕਾਂ ਜ਼ਿਲ੍ਹਿਆਂ ਵਿਚ ਗਿਰਦਾਵਰੀ ਸ਼ੁਰੂ ਨਹੀਂ ਹੋਈ ਤੇ ਜਿਹੜੇ ਕਿਸਾਨਾਂ ਨੇ ਝੋਨਾ ਮੁੜ ਲਗਾ ਲਿਆ ਹੈ, ਉਹਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ।

 

 

ਉਹਨਾਂ ਨੇ ਝੂਠੇ ਲਾਅਰੇ ਲਗਾਉਣ ਲਈ ਮੁੱਖ ਮੰਤਰੀ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵਾਅਦਾ ਕੀਤਾ ਸੀ ਕਿ ਬੱਕਰੀਆਂ ਤੇ ਮੁਰਗੀਆਂ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ ਪਰ ਹਾਲੇ ਤੱਕ ਇਕ ਧੇਲਾ ਵੀ ਜਾਰੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਫਸਲ ਦੇ ਪੂਰੇ ਖਰਾਬੇ ਵਾਸਤੇ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਦੋਂ ਕਿ ਆਪ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਵਾਸਤੇ 25000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ।

 

 

ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਗੁਰਪ੍ਰਤਾਪ ਸਿੰਘ ਵਡਾਲਾ ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵੀ ਹਾਜ਼ਰ ਸਨ।

Leave a Comment

Your email address will not be published. Required fields are marked *