ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਆਪਣੀ ਬੈਠਕ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ:
1. ਬੀਤੇ ਦਿਨੀਂ ਪੰਜਾਬ ਵਿੱਚ ਆਏ ਹੜ੍ਹਾਂ ਵਿੱਚ ਆਪਣੀ ਜਾਨ ਗੁਆਉਣ ਵਾਲੇ ਸਮੂਹ ਲੋਕ।
2. ਕਿਸਾਨ ਪ੍ਰੀਤਮ ਸਿੰਘ ਜੋ ਲੌਂਗੋਵਾਲ ਵਿਖੇ ਪੁਲਿਸ ਤਸ਼ੱਦਦ ਦੌਰਾਨ ਸ਼ਹੀਦ ਹੋਏ।
3. ਸ਼੍ਰੀਮਤੀ ਰਵਿੰਦਰ ਕੌਰ, ਸਰਕਾਰੀ ਅਧਿਆਪਕਾ ਜੋ ਬੱਦੋਵਾਲ ਸਕੂਲ ਦੀ ਛੱਤ ਡਿੱਗਣ ਦੀ ਘਟਨਾ ਦਾ ਸ਼ਿਕਾਰ ਹੋਏ।
4. ਸ੍ਰੀ ਅੰਮ੍ਰਿਤਸਰ ਸਾਹਿਬ ਸ਼ਹਿਰੀ ਇਕਾਈ ਦੇ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਟਿੱਕਾ ਦੇ ਮਾਤਾ ਜੀ ਸਰਦਾਰਨੀ ਰਮਿੰਦਰ ਕੌਰ ਜੀ।
ਇਸ ਮੌਕੇ ਕੋਰ ਕਮੇਟੀ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਰੱਖਿਆ ਅਤੇ ਉਸ ਉਪਰੰਤ ਮੂਲ ਮੰਤਰ ਦੇ ਜਾਪ ਕੀਤੇ।