ਰਾਜੇਸ਼ ਬਾਘਾ ਨੇ ਨੀਰਜ ਚੋਪੜਾ ਨੂੰ ਸੋਨ ਤਮਗਾ ਜਿੱਤਣ ‘ਤੇ ਦਿੱਤੀ ਵਧਾਈ।
ਜਲੰਧਰ, 28 ਅਗਸਤ ( ) : ਨੀਰਜ ਚੋਪੜਾ ਨੇ ਸੋਮਵਾਰ (28 ਅਗਸਤ) ਤੜਕੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਪਹਿਲਾ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ। ਪੰਜਾਬ ਸਰਕਾਰ ਦੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਉਨ੍ਹਾਂ ਦੀ ਜਿੱਤ ’ਤੇ ਵਧਾਈ ਦਿੱਤੀ ਹੈ।
ਰਾਜੇਸ਼ ਬਾਘਾ ਨੇ ਕਿਹਾ ਕਿ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 2023 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ। ਰਾਜੇਸ਼ ਬਾਘਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 2023 ਵਿੱਚ ਪੁਰਸ਼ਾਂ ਦੇ ਜੈਵਲਿਨ ਥਰੋਅ ਵਿੱਚ ਇਤਿਹਾਸਕ ਸੋਨ ਤਮਗਾ ਜਿੱਤਣ ਲਈ ਅਥਲੀਟ ਨੀਰਜ ਚੋਪੜਾ ਨੂੰ ਵਧਾਈ ਦਿੱਤੀ ਅਤੇ ਉਸ ਨੂੰ ਇੱਕ ਪ੍ਰਤਿਭਾਸ਼ਾਲੀ ਦੱਸਿਆ। ਨੀਰਜ ਚੋਪੜਾ ਨੇ 1983 ਵਿੱਚ ਮੁਕਾਬਲੇ ਸ਼ੁਰੂ ਹੋਣ ਤੋਂ ਬਾਅਦ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਕੇ ਇਤਿਹਾਸ ਰਚਿਆ ਹੈ। ਰਾਜੇਸ਼ ਬਾਘਾ ਨੇ ਕਿਹਾ ਕਿ ਨੀਰਜ ਚੋਪੜਾ ਦੀ ਸੋਨ ਤਗਮਾ ਜਿੱਤ ਨਾਲ ਹੋਰਨਾਂ ਖਿਡਾਰੀਆਂ ਦੇ ਵੀ ਹੌਸਲੇ ਬੁਲੰਦ ਹੋਣਗੇ ਅਤੇ ਉਹ ਵੀ ਭਾਰਤ ਲਈ ਤਗਮਾ ਜਿੱਤਣ ਲਈ ਉਤਾਵਲੇ ਹੋਣਗੇ।