ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਭਗਵੰਤ ਮਾਨ ਵੱਲੋਂ ਦੇਸ਼ ਦੀ ਸਭ ਤੋਂ ਵੱਡੀ ਲੋਕਤੰਤਰਿਕ ਪਾਰਟੀ ਭਾਜਪਾ ਬਾਰੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨਾ ਅਤਿ ਸ਼ਰਮਨਾਕ

ਭਗਵੰਤ ਮਾਨ ਵੱਲੋਂ ਦੇਸ਼ ਦੀ ਸਭ ਤੋਂ ਵੱਡੀ ਲੋਕਤੰਤਰਿਕ ਪਾਰਟੀ ਭਾਜਪਾ ਬਾਰੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨਾ ਅਤਿ ਸ਼ਰਮਨਾਕ – ਅਨਿਲ ਸਰੀਨ

ਜਲੰਧਰ()28/11/23
ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨਸਭਾ ‘ਚ ਭਾਰਤੀ ਜਨਤਾ ਪਾਰਟੀ ਬਾਰੇ ਕੀਤੀ ਇਤਰਾਜ਼ਯੋਗ ਟਿੱਪਣੀ ਦੀ ਭਾਜਪਾ ਦੀ ਪੰਜਾਬ ਇਕਾਈ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਇਸੇ ਮੁੱਦੇ ਨੂੰ ਲੈ ਕੇ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਸ਼੍ਰੀ ਅਨਿਲ ਸਰੀਨ ਵੱਲੋਂ ਜਲੰਧਰ ਵਿਖੇ ਇੱਕ ਪ੍ਰੈਸ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਓਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਇਸ ਨੂੰ ਅਤਿ ਨਿੰਦਣਯੋਗ ਕਰਾਰ ਦਿੱਤਾ। ਉਹਨਾਂ ਕਿਹਾ ਕਿ ਜੋ ਸਸਤੀ ਸ਼ਬਦਾਵਲੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਕੱਲ੍ਹ ਵਿਧਾਨਸਭਾ ‘ਚ ਬੋਲੀ ਗਈ ਹੈ, ਉਹ ਬਿਲਕੁਲ ਵੀ ਮੁੱਖ ਮੰਤਰੀ ਦੀ ਕੁਰਸੀ ਨੂੰ ਸ਼ੋਭਾ ਨਹੀਂ ਦਿੰਦੀ। ਉਹਨਾਂ ਕਿਹਾ ਕਿ ਇੰਨੀ ਦਿਨੀਂ CM ਭਗਵੰਤ ਮਾਨ, ਕਿਸੇ ਗਲੀ-ਮੁਹੱਲੇ ਦੇ ‘ਲੀਡਰ’ ਵਾਂਗ ਤੂੰ-ਤੜਾਕ ਦੀ ਭਾਸ਼ਾ ‘ਤੇ ਉੱਤਰ ਆਏ ਹਨ। ਉਹ ਇਹ ਬਿਲਕੁਲ ਭੁੱਲ ਚੁੱਕੇ ਹਨ ਕਿ ਉਹ ਕੋਈ ਕਮੇਡੀ ਸਰਕਸ ਨਹੀਂ ਬਲਕਿ ਸਰਕਾਰ ਚਲਾ ਹਨ। ਉਹਨਾਂ ਕਿਹਾ ਕਿ ਜਿਹੜੀ ਪਾਰਟੀ ਦੇ ਦੇਸ਼ ਭਰ ਵਿੱਚ ਸਭ ਤੋਂ ਜ਼ਿਆਦਾ ਸਾਂਸਦ, ਵਿਧਾਇਕ, ਕੌਂਸਲਰ, ਸਰਪੰਚ, ਬਲਾਕ ਸੰਮਤੀ ਮੈਂਬਰ ਅਤੇ ਵਰਕਰ ਹੋਣ, ਜਿਸ ਪਾਰਟੀ ਕੋਲ ਸਭ ਤੋਂ ਵੱਡਾ ਖਜ਼ਾਨਾ ਦੇਸ਼ ਦੀ ਜਨਤਾ ਦਾ ਵੋਟ ਬੈਂਕ ਹੋਵੇ, ਜਿਹੜੀ ਪਾਰਟੀ ਲਗਾਤਾਰ ਪਿਛਲੀਆਂ 2 ਟਰਮਾਂ ਤੋਂ ਦੇਸ਼ ਦੀ ਵਾਗਡੋਰ ਸੰਭਾਲੀ ਬੈਠੀ ਹੈ ਅਤੇ ਹੁਣ ਤੀਸਰੀ ਵਾਰ ਫ਼ਿਰ ਜਿੱਤਣ ਜਾ ਰਹੀ ਹੈ, ਇੱਕ ਸੂਬੇ ਦੇ ਮੁੱਖ ਮੰਤਰੀ ਵੱਲੋਂ ਉਸ ਪਾਰਟੀ ਬਾਰੇ ਅਜਿਹੀ ਨੀਵੇਂ ਪੱਧਰ ਦੀ ਭਾਸ਼ਾ ਦੀ ਵਰਤੋਂ ਕਰਨਾ ਅਤਿ-ਸ਼ਰਮਨਾਕ ਹੈ, ਜਿਸਦੀ ਜਿੰਨੀ ਨਿੰਦਾ ਕੀਤੀ ਜਾਵੇ ਉਹਨੀਂ ਹੀ ਘੱਟ ਹੈ।
ਇਸਤੋਂ ਇਲਾਵਾ ਓਹਨਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਪੱਖਪਾਤ ਕਰਨ ਦੇ ਇਲਜ਼ਾਮ ਨੂੰ ਮੁੱਢੋਂ ਨਕਾਰਦਿਆਂ ਕਿਹਾ ਕਿ ਉਹਨਾਂ ਦੇ ਇਹ ਇਲਜ਼ਾਮ ਨਾ ਸਿਰਫ਼ ਹਾਸੋਹੀਣੇ ਹਨ ਬਲਕਿ ਬੇਬੁਨਿਆਦ ਵੀ ਹਨ। ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਦੀ ਤਰੱਕੀ ‘ਤੇ ਖੁਸ਼ਹਾਲੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ। ਇਸਦੇ ਨਾਲ ਹੀ ਸ਼੍ਰੀ ਅਨਿਲ ਸਰੀਨ ਨੇ ਮੁੱਖ-ਮੰਤਰੀ ‘ਤੇ ਕੇਂਦਰ ਸਰਕਾਰ ਵੱਲੋਂ ਆਏ ਫੰਡਾਂ ਦੀ ਦੁਰਵਰਤੋਂ ਕਰਨ ਆਰੋਪ ਲਗਾਉਂਦਿਆਂ ਸਵਾਲ ਕੀਤਾ ਕੀ ਉਹ ਦੱਸਣ ਕਿ ਕੇਂਦਰ ਸਰਕਾਰ ਵੱਲੋਂ ਹੜ ਪੀੜਤਾਂ ਦੀ ਮੱਦਦ ਲਈ ਭੇਜੇ ਗਏ ਫੰਡਾਂ ਦਾ ਇਸਤੇਮਾਲ ਕਿੱਥੇ-ਕਿੱਥੇ ਕੀਤਾ? ਓਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਵਾਅਦਾ ਕੀਤਾ ਸੀ ਕਿ ਬਰਬਾਦ ਹੋਈਆਂ ਫ਼ਸਲਾਂ ਦੇ ਨਾਲ-ਨਾਲ ਮਕਾਨਾਂ, ਮੁਰਗੀ, ਬੱਕਰੀ ਆਦਿ ਸਭ ਕੁਝ ਦਾ ਮੁਆਵਜ਼ਾ ਦਿੱਤਾ ਜਾਵੇਗਾ ਪਰ ਇਸ ਓਹਨਾਂ ਦੇ ਇਸ ਹਵਾਈ ਵਾਅਦਿਆਂ ਨੂੰ ਬੂਰ ਕਿਉਂ ਨਹੀਂ ਪਿਆ ? ਆਖਿਰ ਕਿਉਂ ਆਪਣੇ ਹੱਕ ਲੈਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਰਫ਼ੀਲੀਆਂ ਰਾਤਾਂ ‘ਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਉੱਤਰਨਾ ਪਿਆ ?
ਇਸ ਮੌਕੇ ਸ਼੍ਰੀ ਅਨਿਲ ਸਰੀਨ ਨੇ ਪ੍ਰੈਸ ਦੇ ਮਾਧਿਅਮ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣੂ ਕਰਵਾਇਆ ਕਿ ਹੁਣ ਤੱਕ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਹਰ ਇੱਕ ਵਿਅਕਤੀ ਨੂੰ ਮਕਾਨ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੁੱਲ 500 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਵਿੱਚੋਂ 300 ਕਰੋੜ ਤੋਂ ਜ਼ਿਆਦਾ ਦੀ ਰਕਮ ਖਰਚ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਮਿਥੇ ਗਏ 36813 ਮਕਾਨਾਂ ਦੇ ਟੀਚੇ ਵਿੱਚੋਂ 29301 ਮਕਾਨ ਬਣਾ ਦਿੱਤੇ ਗਏ ਹਨ। ਇਸਦੇ ਨਾਲ ਹਿ ਓਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਕਰਵਾਉਂਦਿਆਂ ਦੱਸਿਆ ਕਿ ਪੰਜਾਬ ‘ਚ ਆਰਥਿਕ ਪੱਧਰ ਨੂੰ ਹੁਲਾਰਾ ਦੇਣ ਲਈ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਨਵਰੀ 2022 ਵਿੱਚ 42750 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦੇ ਨੀਂਹ-ਪੱਥਰ ਰੱਖੇ ਗਏ ਹਨ। ਇਸਦੇ ਨਾਲ ਹੀ ਓਹਨਾਂ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਾਸ਼ਟਰੀ ਰਾਜਮਾਰਗਾਂ ਦੀ ਗਿਣਤੀ ਜੋ ਕਿ 2014 ਵਿੱਚ 1700 ਕਿਲੋਮੀਟਰ ਸੀ, ਉਹ 2021 ਵਿੱਚ ਵਧਾ ਕੇ 4100 ਕਿਲੋਮੀਟਰ ਕਰ ਦਿੱਤੀ ਗਈ ਹੈ।
ਓਹਨਾਂ ਦੱਸਿਆ ਕਿ ਵਿੱਤੀ ਸਾਲ 2022-23 ਦੌਰਾਨ ਕੇਂਦਰ ਸਰਕਾਰ ਵੱਲੋਂ ਦੋ ਮਹੱਤਵਪੂਰਨ ਰੇਲਵੇ ਸਟੇਸ਼ਨਾਂ ਅਤੇ ਇੱਕ ਰੇਲ ਕੋਚ ਫੈਕਟਰੀ ਦਾ ਪੁਨਰ ਵਿਕਾਸ ਕਰਕੇ, ਸੂਬੇ ਦੇ ਰੇਲਵੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 1,557.97 ਕਰੋੜ ਰੁਪਏ ਦਾ ਫ਼ੰਡ ਪ੍ਰਦਾਨ ਕੀਤਾ ਗਿਆ ਹੈ। ਇਸ ਉਪਰੰਤ ਓਹਨਾਂ ਦੱਸਿਆ ਕਿ ਪੰਜਾਬ ਦੀ ਖੇਤੀਬਾੜੀ ਤੱਤਾਂ ਨਾਲ ਜ਼ਰਖੇਜ਼ ਜ਼ਮੀਨ ਨੂੰ ਅੰਮ੍ਰਿਤਸਰ ਵਿੱਚ ਉਦਯੋਗਿਕ ਗਲਿਆਰਾ ਬਣਾ ਕੇ ਉਦਯੋਗਿਕ ਵਿਕਾਸ ਦਾ ਮੌਕਾ ਵੀ ਪ੍ਰਦਾਨ ਕੀਤਾ ਗਿਆ ਹੈ, ਇਹ ਵੀ ਕੇਂਦਰ ਸਰਕਾਰ ਦੀ ਹੀ ਦੇਣ ਹੈ ।
ਸੋ ਅਖੀਰ ਵਿੱਚ ਕੇਂਦਰ ਸਰਕਾਰ ਦੀਆਂ ਉਪਰੋਕਤ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਸ਼੍ਰੀ ਅਨਿਲ ਸਰੀਨ ਜੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾੜਨਾ ਕਰਦਿਆਂ ਕਿਹਾ ਕਿ ਉਹ ਬੇਤੁਕੀਆਂ ਬਿਆਨਬਾਜ਼ੀਆਂ ਕਰਨ ਤੋਂ ਗੁਰੇਜ਼ ਕਰਨ ਅਤੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਵਫ਼ਾ ਕਰਨ ਵੱਲ ਧਿਆਨ ਦੇਣ।ਪ੍ਰੈੱਸ ਕਾਨਫਰੰਸ ਤੋ ਬਾਅਦ ਨਗਰ-ਨਿਗਮ ਚੋਣਾਂ ਨੂੰ ਲੈਕੇ ਭਾਜਪਾ ਜਲੰਧਰ ਕੋਰ ਗਰੁੱਪ ਦੀ ਇੱਕ ਮਹੱਤਵਪੂਰਣ ਮੀਟਿੰਗ ਵੀ ਹੋਈ ।ਇਸ ਪ੍ਰੋਗਰਾਮ ਵਿੱਚ ਮੁੱਖ ਤੌਰ ‘ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਭਾਜਪਾ ਪੰਜਾਬ ਸੂਬਾ ਜਨਰਲ ਸਕੱਤਰ ਤੇ ਜ਼ੋਨਲ ਭਾਰੀ ਜਗਮੋਹਨ ਸਿੰਘ ਰਾਜੂ, ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ, ਸਾਬਕਾ ਸੰਸਦੀ ਸਕੱਤਰ ਤੇ ਸੂਬਾ ਮੀਤ ਪ੍ਰਧਾਨ ਕ੍ਰਿਸ਼ਨਦੇਵ ਭੰਡਾਰੀ, ਸਾਬਕਾ ਸੰਸਦੀ ਸਕੱਤਰ ਅਵਿਨਾਸ਼ ਚੰਦਰ ਭਾਜਪਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਸਰਬਜੀਤ ਸਿੰਘ ਮੱਕੜ ਇੰਦਰ ਇਕਬਾਲ ਸਿੰਘ ਅਟਵਾਲ ਅਰੁਨੇਸ਼ ਸ਼ਾਕਰ ਸਾਬਕਾ ਸੂਬਾ ਸਕੱਤਰ ਅਨਿਲ ਸੱਚਰ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਰਾਜੇਸ਼ ਕਪੂਰ ਅਮਰਜੀਤ ਸਿੰਘ ਗੋਲਡੀ ਰਾਜੀਵ ਢੀਂਗਰਾ ਤੇ ਅਮਿਤ ਭਾਟੀਆ ਅਦਿ ਹਾਜ਼ਰ ਸਨ।

 

Leave a Comment

Your email address will not be published. Required fields are marked *