ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਮਿਤੀ 6 ਦਸੰਬਰ 2023 ਨੂੰ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਈ

 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਮਿਤੀ 6 ਦਸੰਬਰ 2023 ਨੂੰ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ। ਇਸ ਇਕੱਤਰਤਾ ਦੌਰਾਨ ਸਿੱਖ ਕੌਮ ਦੇ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਭੇਜੀਆਂ ਪੱਤ੍ਰਿਕਾਵਾਂ ਉੱਤੇ ਗੰਭੀਰ ਵਿਚਾਰ-ਵਟਾਂਦਰਾ ਕਰਨ ਉਪਰੰਤ ਹੇਠ ਲਿਖੇ ਅਨੁਸਾਰ ਆਦੇਸ਼ ਜਾਰੀ ਕੀਤੇ ਗਏ-

1. ਕੌਮ ਦੇ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਵਾਉਣ ਲਈ ਅਤੇ ਇਨ੍ਹਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਉੱਚ ਪੱਧਰੀ ਵਫਦ ਦਾ ਗਠਨ ਕੀਤਾ ਹੈ, ਜੋ ਤੁਰੰਤ ਹੀ ਆਪਣੀ ਕਾਰਵਾਈ ਆਰੰਭ ਕਰੇ। ਜਿਸ ਵਿਚ ਹੇਠ ਲਿਖੇ ਅਨੁਸਾਰ ਮੈਂਬਰ ਸ਼ਾਮਲ ਕੀਤੇ ਗਏ ਹਨ:-

• ਸ. ਹਰਜਿੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

• ਸ. ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨਵੀਂ ਦਿੱਲੀ।

• ਸ. ਬਰਜਿੰਦਰ ਸਿੰਘ ਹਮਦਰਦ।

• ਬੀਬੀ ਕਮਲਦੀਪ ਕੌਰ ਰਾਜੋਆਣਾ।

• ਸ. ਵਿਰਸਾ ਸਿੰਘ ਵਲਟੋਹਾ।

ਇਸ ਕਮੇਟੀ ਦੇ ਕੋਆਰਡੀਨੇਟਰ ਵੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਹੋਣਗੇ।

2. ਜੇਕਰ ਕੇਂਦਰ ਸਰਕਾਰ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ 31 ਦਸੰਬਰ 2023 ਤੀਕ ਰੱਦ ਨਹੀਂ ਕਰਦੀ ਤਾਂ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਰ-ਵਾਰ ਪੁੱਜੀਆਂ ਪੱਤ੍ਰਿਕਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਆਪਣੀ ਪਾਈ ਹੋਈ ਅਪੀਲ ’ਤੇ ਵਿਚਾਰ ਕਰੇ।

3. ਭਾਈ ਬਲਵੰਤ ਸਿੰਘ ਜੀ ਰਾਜੋਆਣਾ ਕੌਮ ਦੇ ਜ਼ਿੰਦਾ ਸ਼ਹੀਦ ਹਨ, ਜਿਨ੍ਹਾਂ ਨੇ ਬਹਾਦਰੀ, ਦ੍ਰਿੜਤਾ, ਸੂਰਬੀਰਤਾ ਅਤੇ ਨਿਡਰਤਾ ਨਾਲ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੇ ਜਬਰ-ਜ਼ੁਲਮ ਅਤੇ ਅੱਤਿਆਚਾਰ ਨੂੰ ਝੱਲਦਿਆਂ ਬਹੁਤ ਵੱਡੀ ਕੁਰਬਾਨੀ ਕੀਤੀ ਹੈ, ਕੌਮ ਨੂੰ ਇਨ੍ਹਾਂ ’ਤੇ ਮਾਣ ਹੈ।ਪੂਰੀ ਸਿੱਖ ਕੌਮ ਇਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦੀ ਹੈ।ਇਨ੍ਹਾਂ ਦਾ ਜੀਵਨ ਸਿੱਖ ਕੌਮ ਲਈ ਬਹੁਤ ਕੀਮਤੀ ਹੈ ਅਤੇ ਸਿੱਖ ਕੌਮ ਦੀ ਅਮਾਨਤ ਹੈ, ਇਸ ਲਈ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਜਾਂਦਾ ਹੈ ਕਿ ਉਹ ਕਿਸੇ ਵੀ ਢੰਗ ਨਾਲ ਆਪਣੀ ਸਿਹਤ ਦਾ ਨੁਕਸਾਨ ਨਾ ਕਰਨ, ਤੁਰੰਤ ਆਪਣੀ ਭੁੱਖ ਹੜਤਾਲ ਵਾਪਸ ਲੈ ਕੇ ਆਪਣੀ ਸਿਹਤ ਦਾ ਖਿਆਲ ਰੱਖਣ।

4. ਜੇਕਰ ਦਿੱਤੇ ਸਮੇਂ ਦੇ ਅੰਦਰ-ਅੰਦਰ ਕੇਂਦਰ ਸਰਕਾਰ ਸੁਹਿਰਦਤਾ ਵਾਲਾ ਫੈਸਲਾ ਨਹੀਂ ਲੈਂਦੀ ਤਾਂ ਉਸ ਤੋਂ ਬਾਅਦ ਪੈਦਾ ਹੋਣ ਵਾਲੀ ਸਥਿਤੀ ਦੀ ਜਿੰਮੇਵਾਰ ਸਰਕਾਰ ਹੋਵੇਗੀ।

 

ਜਾਰੀਕਰਤਾ:

ਤਲਵਿੰਦਰ ਸਿੰਘ ਬੁੱਟਰ,

ਮੀਡੀਆ ਸਲਾਹਕਾਰ, ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ।

 

Leave a Comment

Your email address will not be published. Required fields are marked *