ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਪੱਛਮੀ ਹਲਕੇ ਦੀਆਂ ਸਟਰੀਟ ਲਾਈਟਾਂ ਲਈ 10 ਲੱਖ ਰੁਪਏ ਜਾਰੀ ਕੀਤੇ
ਵਿਧਾਇਕ ਸ਼ੀਤਲ ਅੰਗੁਰਾਲ ਨੂੰ ਚੈੱਕ ਸੌਂਪਦਿਆਂ ਕਿਹਾ ਪੰਜਾਬ ਸਰਕਾਰ ਕੋਲ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ
ਜਲੰਧਰ, 20 ਜਨਵਰੀ
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਸ਼ਨੀਵਾਰ ਨੂੰ ਵੈਸਟ ਅਸੈਂਬਲੀ ਦੀਆਂ ਸਟਰੀਟ ਲਾਈਟਾਂ ਲਈ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ, ਜਿਸ ਦਾ ਚੈੱਕ ਉਨ੍ਹਾਂ ਨੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਸੌਂਪਿਆ। ਇਹ ਰਾਸ਼ੀ ਇਲਾਕੇ ਵਿੱਚ ਸਟਰੀਟ ਲਾਈਟਾਂ ’ਤੇ ਖਰਚ ਕੀਤੀ ਜਾਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਬਾਰੇ
ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਲਾਕੇ ਵਿੱਚ ਸਟਰੀਟ ਲਾਈਟਾਂ ਦੀ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਪੈਸਾ ਖਰਚ ਕੀਤਾ ਜਾਵੇਗਾ। ਇਹ ਸਾਰਾ ਕੰਮ ਨਗਰ ਨਿਗਮ ਵੱਲੋਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਰਕਮ ਨੂੰ ਖਰਚਣ ਤੋਂ ਬਾਅਦ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸੂਬੇ ਭਰ ਵਿੱਚ ਕਈ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਲਈ ਲਗਾਤਾਰ ਨਵੇਂ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਯੋਜਨਾ ਬੋਰਡ ਵੱਲੋਂ ਕਈ ਕੰਮਾਂ ਲਈ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਮੌਕੇ ਸੂਬਾ ਜੁਆਇੰਟ ਸਕੱਤਰ ਹਰਚਰਨ ਸਿੰਘ ਸੰਧੂ, ਸੂਬਾ ਯੂਥ ਵਿੰਗ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਸ਼ੇਰਗਿੱਲ ਅਤੇ ਚੇਅਰਮੈਨ ਮਾਰਕੀਟ ਕਮੇਟੀ ਸੁਭਾਸ਼ ਭਗਤ, ਰਾਜਵਿੰਦਰ ਸਿੰਘ, ਭਾਰਤ ਭੂਸ਼ਨ ਜੈਰਥ, ਜਸਕਰਨ ਸਿੰਘ ਆਦਿ ਹਾਜ਼ਰ ਸਨ।