ਚੇਅਰਮੈਨ ਗੁਰਪਾਲ ਸਿੰਘ ਦੇ ਮਾਤਾ ਦੇ ਦੇਹਾਂਤ ਤੇ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੀਤਾ ਦੁੱਖ ਦਾ ਪ੍ਰਗਟਾਵਾ
ਕਪੂਰਥਲਾ()ਸਮਾਜ ਦੇ ਹਰ ਤਬਕੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਵਾਲੇ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੇ ਸਤਿਕਾਰਯੋਗ ਮਾਤਾ ਦਵਿੰਦਰਪਾਲ ਕੌਰ ਬਾਵਾ ਪਿਛਲੇ ਦਿਨੀਂ ਪਰਮਾਤਮਾ ਵੱਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦਿਆਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ।ਇਸ ਮੌਕੇ ਇਲਾਕੇ ਦੀਆਂ ਧਾਰਮਿਕ, ਸਿਆਸੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਦੇ ਨਾਲ-ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫੋਨ ਤੇ ਗੱਲਬਾਤ ਕਰਦਿਆਂ ਗੁਰਪਾਲ ਸਿੰਘ ਇੰਡੀਅਨ ਅਤੇ ਪਰਿਵਾਰ ਦੇ ਬਾਕੀ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਗੁਰਪਾਲ ਸਿੰਘ ਇੰਡੀਅਨ ਦੇ ਨਾਲ ਕਈ ਵਾਰ ਉਹਨਾਂ ਦੀ ਮਾਤਾ ਦਵਿੰਦਰਪਾਲ ਕੌਰ ਬਾਵਾ ਜੀ ਨੂੰ ਮਿਲ਼ਣ ਦਾ ਸੁਭਾਗ ਪ੍ਰਾਪਤ ਹੋਇਆ ਸੀ,ਉਹਨਾਂ ਦੇ ਸਵਰਗਵਾਸ ਹੋਣ ਦੀ ਖ਼ਬਰ ਸੁਣ ਕੇ ਮਨ ਬਹੁਤ ਦੁੱਖੀ ਹੋਇਆ।ਦਵਿੰਦਰਪਾਲ ਕੌਰ ਬਾਵਾ ਜੀ ਦੇ ਦੇਹਾਂਤ ਨਾਲ ਗੁਰਪਾਲ ਸਿੰਘ ਇੰਡੀਅਨ ਦੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਕੀ ਗੁਰੂ ਸਾਹਿਬ ੳਹਨਾ ਨੂੰ ਹਮੇਸ਼ਾ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖਸ਼ਣ।ਮੁੱਖ ਮੰਤਰੀ ਮਾਂ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਮਾਂ ਨੂੰ ਪਿਆਰ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਤੇ ਮਾਂ ਦੀ ਅਣਹੋਂਦ ਨਾਲ ਪੈਦਾ ਹੋਇਆ ਖਲਾਅ ਕਦੇ ਵੀ ਭਰਿਆ ਨਹੀਂ ਜਾ ਸਕਦਾ।