ਗੁਰਪ੍ਰੀਤ ਸਿੰਘ ਖਾਲਸਾ ਯੂਥ ਅਕਾਲੀ ਦਲ ਪੰਜਾਬ ਦੇ ਸਹਾਇਕ ਮੀਡੀਆ ਐਡਵਾਇਜਰ ਨਿਯੁਕਤ
ਜਲੰਧਰ 9 ਅਪ੍ਰੈਲ ( ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਪਰਮਬੰਸ ਸਿੰਘ ਰੋਮਾਣਾ ਦੇ ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਗੁਰਪ੍ਰੀਤ ਸਿੰਘ ਖਾਲਸਾ ਦੀਆਂ ਸ਼੍ਰੋਮਣੀ ਅਕਾਲੀ ਦਲ ਲਈ ਮੀਡੀਆ ਦੀਆਂ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਯੂਥ ਅਕਾਲੀ ਦਲ ਪੰਜਾਬ ਲਈ ਸਹਾਇਕ ਮੀਡੀਆ ਐਡਵਾਇਜਰ ਨਿਯੁਕਤ ਕੀਤਾ ਹੈ।
ਇਸ ਮੌਕੇ ਗੁਰਪ੍ਰੀਤ ਸਿੰਘ ਖਾਲਸਾ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪਰਮਬੰਸ ਸਿੰਘ ਰੋਮਾਣਾ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸਕੱਤਰ ਜਨਰਲ ਤਜਿੰਦਰ ਸਿੰਘ ਨਿੱਝਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਜੋ ਜ਼ੁਮੇਵਾਰੀ ਸੋਂਪੀ ਗਈ ਹੈ ਇਸ ਜ਼ੁਮੇਵਾਰੀ ਨੂੰ ਨਿਭਾਉਂਦਿਆਂ ਯੂਥ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ।