ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਚ ਗੁਰਬਿੰਦਰ ਸਿੰਘ ਜੱਜ ਦੇ ਗ੍ਰਹਿ ਵਿਖੇ ਹੋਈ ਮੀਟਿੰਗ
ਸ੍ਰ ਬਾਦਲ ਵਲੋਂ ਕਰਵਾਏ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਕੰਮਾਂ ਨੂੰ ਪੰਜਾਬ ਦੇ ਲੋਕ ਕਰਨ ਲੱਗੇ ਹਨ ਯਾਦ- ਮੰਨਣ
ਜਲੰਧਰ 17 ਮਈ ( )ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਚ ਸਰਕਲ ਪ੍ਰਧਾਨ ਗੁਰਬਿੰਦਰ ਸਿੰਘ ਜੱਜ ਦੇ ਗ੍ਰਹਿ ਦਿਆਲ ਨਗਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਸੁਰਜੀਤ ਸਿੰਘ ਨੀਲਾਮਹਿਲ ਕੌਮੀ ਮੀਤ ਪ੍ਰਧਾਨ, ਰਵਿੰਦਰ ਸਿੰਘ ਸਵੀਟੀ ਕੌਮੀ ਮੀਤ ਪ੍ਰਧਾਨ ਨੇ ਉਚੇਚੇ ਤੌਰ ਤੇ ਹਾਜ਼ਰੀ ਭਰੀ।
ਇਸ ਮੌਕੇ ਜਥੇਦਾਰ ਮੰਨਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੀ ਵਾਰਿਸ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਹੈ। ਦੁਸਰੀਆਂ ਪਾਰਟੀਆਂ ਦਿੱਲੀ ਤੋਂ ਰਿਮੋਟ ਨਾਲ ਚੱਲਣ ਵਾਲੀਆਂ ਪਾਰਟੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰ ਬਾਦਲ ਵਲੋਂ ਕਰਵਾਏ ਗਏ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਕੰਮਾਂ ਨੂੰ ਪੰਜਾਬ ਦੇ ਲੋਕ ਯਾਦ ਕਰਨ ਲੱਗੇ ਹਨ। ਜਲੰਧਰ ਸ਼ਹਿਰ ਦਾ ਸਿਵਲ ਹਸਪਤਾਲ, ਅੰਡਰ ਬ੍ਰਿਜ,ਸੈਕਟ੍ਰੀਏਟ, ਦੋਮੋਰੀਆ ਪੁਲ,ਬੀਐਮਸੀ ਚੋਂਕ ਬ੍ਰਿਜ ਤੋਂ ਇਲਾਵਾ ਸ਼ਹਿਰ ਦੇ ਅਨੇਕਾਂ ਕੰਮ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਰਵਾਏ ਗਏ ਸਨ।ਅੱਜ ਸ਼ਹਿਰ ਦੀ ਹਾਲਤ ਬਦ ਤੋਂ ਬਦਤਰ ਹੋਈ ਪਈ ਹੈ। ਕਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ।
ਇਸ ਮੌਕੇ ਗੁਰਬਿੰਦਰ ਸਿੰਘ ਜੱਜ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਜਥੇਦਾਰ ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ
ਇਸ ਮੌਕੇ ਗੁਰਦੁਆਰਾ ਆਸਾ ਪੂਰਨ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਲੀ, ਮਹੱਲਾ ਦਿਆਲ ਨਗਰ ਦੇ ਪ੍ਰਧਾਨ ਇਕਬਾਲ ਸਿੰਘ, ਤੇਜਪਾਲ ਸਿੰਘ, ਜਗਜੀਤ ਸਿੰਘ ਡਾਂਗ, ਕੁਲਦੀਪ ਸਿੰਘ, ਲਖਵੀਰ ਸਿੰਘ, ਇੰਦਰਜੀਤ ਸਿੰਘ, ਜੌਲੀ ਘੁੰਮਣ,
ਗੁਰਵਿੰਦਰ ਸਿੰਘ ਕਾਕਾ, ਬਲਵਿੰਦਰ ਸਿੰਘ ਖਜਾਨਚੀ, ਡਾ ਪੀਐਸ ਵਾਲੀਆ, ਗੁਰਮੀਤ ਸਿੰਘ, ਹਰਵਿੰਦਰ ਸਿੰਘ ਝੀਤਾ, ਪਰਮ ਸਿੰਘ, ਜਸਵਿੰਦਰ ਸਿੰਘ, ਨਿਰਮਲ ਸਿੰਘ ਨਾਗਪਾਲ , ਹਰਜੀਤ ਸਿੰਘ ਜੱਜ ਆਦਿ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ ਜਿਤਾਉਣ ਦਾ ਭਰੋਸਾ ਦਿੱਤਾ।