ਪਬਲਿਕ ਟਾਈਮਜ਼

ਪਬਲਿਕ ਟਾਈਮਜ਼

Monthly Punjabi Magazine
Smt. Pushpinder Kaur

Chief Editor

ਸਮੂਹ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਇਸ ਮੈਗਜ਼ੀਨ ਵਿਚ ਅਸੀਂ ਹਰ ਮਹੀਨੇ ਪੰਜਾਬ ਅਤੇ ਪੰਜਾਬੀ ਦੁਨੀਆ ਦੇ ਵੱਖ-ਵੱਖ ਰੰਗਾਂ ਨੂੰ ਸੰਜੋਕੇ ਤੁਹਾਡੇ ਰੁ-ਬਰੂ ਹੁੰਦੇ ਹਾਂ | ਸਾਡੀ ਇਸ ਪੇਸ਼ਕਸ਼ ਨੂੰ ਆਪਣੇ ਮੋਬਾਈਲ ਯਾਂ ਫਿਰ ਕੰਪਿਊਟਰ ਤੇ ਡਾਊਨਲੋਡ ਕਰਨ ਲਈ ਥੱਲੇ ਦਿਤੇ ਬਟਨ ਤੇ ਕਲਿੱਕ ਕਰੋ। …

ਇੰਗਲੈਂਡ ਤੋਂ ਆਏ ਨੌਜਵਾਨ ਨੇ ਮਾਨ ਦੀ ਕੀਤੀ ਤਾਰੀਫ਼, ਕਿਹਾ- ਪੰਜਾਬ ਨੂੰ ਪਹਿਲੀ ਵਾਰ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ

ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ ‘ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ ‘ਝਾੜੂ’ ਨਾਲ ਕਰ ਦਿਓ ਸਫ਼ਾਈ

 

ਤੁਹਾਡਾ ਪਿਆਰ ਮੈਨੂੰ ਥੱਕਣ ਨਹੀਂ ਦਿੰਦਾ, ਪੈਸਾ ਸਭ ਕੁਝ ਨਹੀਂ ਹੁੰਦਾ, ਮੈਨੂੰ ਲੋਕਾਂ ਦੀ ਸੇਵਾ ਕਰਕੇ ਜੋ ਖ਼ੁਸ਼ੀ ਮਿਲਦੀ ਹੈ ਉਹ ਸਭ ਤੋਂ ਅਨਮੋਲ ਹੈ- ਭਗਵੰਤ ਮਾਨ

 

ਇੰਗਲੈਂਡ ਤੋਂ ਆਏ ਨੌਜਵਾਨ ਨੇ ਮਾਨ ਦੀ ਕੀਤੀ ਤਾਰੀਫ਼, ਕਿਹਾ- ਪੰਜਾਬ ਨੂੰ ਪਹਿਲੀ ਵਾਰ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ

 

ਮਾਨ ਨੇ ਆਪਣੇ ਦੋ ਸਾਲਾਂ ਦੇ ਕੰਮਾਂ ਨੂੰ ਗਿਣਾਇਆ, ਕਿਹਾ – ਅਸੀਂ ਆਪਣੇ ਵਾਅਦੇ ਤੋਂ ਵੱਧ ਕੀਤਾ, ਐਸਐਸਐਫ ਰੋਜ਼ਾਨਾ ਪੰਜਾਬ ਦੇ ਸੈਂਕੜੇ ਲੋਕਾਂ ਦੀਆਂ ਜਾਨਾਂ ਬਚਾ ਰਹੀ ਹੈ, ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕ ਨੂੰ ਰੋਜ਼ਾਨਾ ਲਗਭਗ 60 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ

 

1 ਜੂਨ ਨੂੰ ਤੁਸੀਂ ਪਹਿਰਾ ਦਿਓ, ਉਸ ਤੋਂ ਬਾਅਦ ਪੰਜ ਸਾਲ ਮੈਂ ਤੁਹਾਡੇ ਲਈ ਪਹਿਰਾ ਦੇਵਾਂਗਾ- ਪਵਨ ਕੁਮਾਰ ਟੀਨੂੰ

 

ਜਲੰਧਰ/ਚੰਡੀਗੜ੍ਹ, 17 ਮਈ

 

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕਰਤਾਰਪੁਰ ‘ਚ ਰੋਡ ਸ਼ੋਅ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਜੂਨ ਨੂੰ ਵਿਰੋਧੀਆਂ ਦਾ ‘ਝਾੜੂ’ ਨਾਲ ਸਫ਼ਾਇਆ ਕਰ ‘ਆਪ’ ਨੂੰ 13-0 ਨਾਲ ਜਿਤਾਓ।

 

ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਦਾ ਪਿਆਰ ਅਤੇ ਸਹਿਯੋਗ ਮੈਨੂੰ ਨੂੰ ਕਦੇ ਥੱਕਣ ਨਹੀਂ ਦਿੰਦਾ। ਮਾਨ ਨੇ ਕਿਹਾ, “ਇਸ ਪਿਆਰ ਦਾ ਕਰਜ਼ਾ ਮੈਂ ਸੱਤ ਜਨਮ ਵਿੱਚ ਵੀ ਨਹੀਂ ਚੁਕਾ ਸਕਦਾ।” ਲੋਕ ਦੂਜੇ ਆਗੂਆਂ ਲਈ ਘਰਾਂ ਤੋਂ ਬਾਹਰ ਵੀ ਨਹੀਂ ਨਿਕਲਦੇ, ਪਰੰਤੂ ਤੁਸੀਂ ਮੇਰੇ ‘ਤੇ ਫੁੱਲਾਂ ਦੀ ਵਰਖਾ ਕਰਦੇ ਹੋ, ਐਨਾ ਪਿਆਰ ਕਰਦੇ ਹੋ, ਇਹ ਹੀ ਮੇਰਾ ਸਭ ਤੋਂ ਵੱਡਾ ਤੋਹਫ਼ਾ ਹੈ।

 

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਆਪਣੇ ਦੋ ਸਾਲਾਂ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਆਪਣੇ ਕੰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਮਾਣ ਦੀ ਗੱਲ ਹੈ ਕਿ ਮੈਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੈਸਾ ਹੀ ਸਭ ਕੁਝ ਨਹੀਂ ਹੈ। ਬੇਸ਼ੱਕ ਅਮੀਰ ਲੋਕ ਥੋੜ੍ਹੇ ਸਮੇਂ ਲਈ ਮਸ਼ਹੂਰ ਹੁੰਦੇ ਹਨ ਪਰ ਉਨ੍ਹਾਂ ਦੇ ਚਲੇ ਜਾਣ ਤੋਂ ਬਾਅਦ ਕੋਈ ਉਨ੍ਹਾਂ ਨੂੰ ਯਾਦ ਨਹੀਂ ਕਰਦਾ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜ਼ਿੰਦਗੀ ਵਿੱਚ ਪੈਸੇ ਨਾਲੋਂ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਲੋਕਾਂ ਲਈ ਕੰਮ ਕਰਕੇ, ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਕੇ ਅਤੇ ਉਨ੍ਹਾਂ ਦੀ ਸੇਵਾ ਕਰਕੇ ਜੋ ਖ਼ੁਸ਼ੀ ਮਿਲਦੀ ਹੈ, ਉਹ ਸਭ ਤੋਂ ਅਨਮੋਲ ਹੈ।

 

ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਮੈਂ ਤੁਹਾਡੇ ਵਿਚਕਾਰ ਹਾਂ। 90 ਫ਼ੀਸਦੀ ਘਰਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। 830 ਮੁਹੱਲਾ ਕਲੀਨਿਕ ਖੋਲ੍ਹੇ ਅਤੇ ਸਕੂਲ ਆਫ਼ ਐਮੀਨੈਂਸ ਬਣਾਏ। ਇਸ ਦੇ ਨਾਲ ਹੀ ਕਿਸਾਨਾਂ ਨੂੰ ਦਿਨ ਦੇ ਸਮੇਂ ਖੇਤੀ ਲਈ ਬਿਨਾਂ ਕੱਟ ਤੋਂ ਲੋੜੀਂਦੀ ਬਿਜਲੀ ਦਿੱਤੀ ਅਤੇ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਇਆ।

 

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਉਸ ਤੋਂ ਵੱਧ ਦੋ ਸਾਲਾਂ ਵਿੱਚ ਕੰਮ ਕੀਤੇ। ਮਾਨ ਨੇ ਰੋਡ ਸੇਫ਼ਟੀ ਫੋਰਸ (ਐਸ.ਐਸ.ਐਫ.) ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਸਾਲ ਅਸੀਂ ਰੋਡ ਸੇਫ਼ਟੀ ਫੋਰਸ ਦਾ ਗਠਨ ਕੀਤਾ ਸੀ, ਜਿਸ ਨੇ ਹੁਣ ਤੱਕ ਸੜਕ ਹਾਦਸਿਆਂ ਵਿੱਚ 1250 ਦੇ ਕਰੀਬ ਜਾਨਾਂ ਬਚਾਈਆਂ ਹਨ। ਪਿਛਲੇ ਸਾਲ ਮਾਰਚ-ਅਪ੍ਰੈਲ ਵਿੱਚ ਸੜਕ ਹਾਦਸਿਆਂ ਵਿੱਚ ਕਰੀਬ 1500 ਲੋਕਾਂ ਦੀ ਮੌਤ ਹੋਈ ਸੀ। ਜਦੋਂ ਕਿ ਇਸ ਸਾਲ ਇਨ੍ਹਾਂ ਮਹੀਨਿਆਂ ਵਿੱਚ ਹੀ 250 ਲੋਕਾਂ ਦੀ ਮੌਤ ਹੋਈ ਹੈ। ਮਾਨ ਨੇ ਕਿਹਾ ਕਿ ਐਸਐਸਐਫ ਤੋਂ ਪਹਿਲਾਂ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 17 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਜਾਂਦੀ ਸੀ ਜੋ ਦੇਸ਼ ਵਿੱਚ ਸਭ ਤੋਂ ਵੱਧ ਸੀ। ਹੁਣ ਐਸਐਸਐਫ ਰੋਜ਼ਾਨਾ ਕੀਮਤੀ ਜਾਨਾਂ ਬਚਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਅਤੇ ਹੁਣ ਇਸ ਨਾਲ ਪੰਜਾਬੀਆਂ ਨੂੰ ਰੋਜ਼ਾਨਾ 60 ਲੱਖ ਰੁਪਏ ਦੀ ਬੱਚਤ ਹੁੰਦੀ ਹੈ।

 

ਮਾਨ ਨੇ ਕਿਹਾ ਕਿ ਹੁਣ ਪੰਜਾਬ ‘ਚ ਉਲਟਾ ਪਰਵਾਸ ( ਰਿਵਰਸ ਮਾਈਗਰੇਸ਼ਨ) ਹੋ ਰਿਹਾ ਹੈ, ਸਿਸਟਮ ਅਤੇ ਭ੍ਰਿਸ਼ਟਾਚਾਰ ਤੋਂ ਨਿਰਾਸ਼ ਹੋ ਕੇ ਪੰਜਾਬ ਛੱਡ ਚੁੱਕੇ ਲੋਕ ਹੁਣ ਪੰਜਾਬ ਵਾਪਸ ਆ ਰਹੇ ਹਨ। ਮਾਨ ਨੇ ਕਿਹਾ ਕਿ ਪੰਜਾਬ ਕੋਲ ਸਭ ਕੁਝ ਹੈ, ਸਿਰਫ਼ ਇੱਕ ਚੀਜ਼ ਦੀ ਘਾਟ ਹੈ, ਸਾਫ਼ ਇਰਾਦਿਆਂ ਵਾਲੇ ਇਮਾਨਦਾਰ ਆਗੂਆਂ ਦੀ, ਹੁਣ 2022 ਤੋਂ ਬਾਅਦ ਉਹ ਸਮੱਸਿਆ ਵੀ ਹੱਲ ਹੋ ਗਈ ਹੈ, ਜਿਸ ਕਰਕੇ ਲੋਕ ਘਰ ਵਾਪਸੀ ਕਰ ਰਹੇ ਹਨ। ਰੋਡ ਸ਼ੋਅ ਦੌਰਾਨ ਇੰਗਲੈਂਡ ਤੋਂ ਆਏ ਇਕ ਵਿਅਕਤੀ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਇਮਾਨਦਾਰ ਮੁੱਖ ਮੰਤਰੀ ਆਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਨੇ ਜੋ ਤਰੱਕੀ ਕੀਤੀ ਹੈ, ਉਸ ਤੋਂ ਉਹ ਖ਼ੁਸ਼ ਹਨ। ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਘਰ ਵਾਪਸ ਆ ਕੇ ਬਹੁਤ ਖ਼ੁਸ਼ ਹਨ।

 

ਮਾਨ ਨੇ ਅਕਾਲੀ ਦਲ ਅਤੇ ਸੁਖਬੀਰ ਬਾਦਲ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ 13 ਉਮੀਦਵਾਰ ਲੱਭਣ ਵਿੱਚ ਅਸਮਰਥ ਹੈ। ਸੁਖਬੀਰ ਬਾਦਲ ‘ਤੇ ਮਾਨ ਨੇ ਕਿਹਾ ਕਿ ਉਹ ਤਾਪਮਾਨ ਪੁੱਛ ਕੇ ਘਰੋਂ ਨਿਕਲਦੇ ਹਨ। ਜਦੋਂ ਤਾਪਮਾਨ 30 ਡਿਗਰੀ ਦੇ ਕਰੀਬ ਹੁੰਦਾ ਹੈ ਤਾਂ ਉਹ ਦੋ ਘੰਟੇ ਪੰਜਾਬ ਬਚਾਓ ਯਾਤਰਾ ਕੱਢਦੇ ਹਨ। ਅਜਿਹੇ ਲੋਕਾਂ ਤੋਂ ਪੰਜਾਬ ਦੇ ਭਲੇ ਦੀ ਆਸ ਕਿਵੇਂ ਰੱਖੀ ਜਾ ਸਕਦੀ ਹੈ। ਮਾਨ ਨੇ ਕਿਹਾ ਕਿ ਉਹ ਪੰਜਾਬੀ ਪੜ੍ਹ-ਲਿਖ ਵੀ ਨਹੀਂ ਸਕਦੇ ਪਰ ਉਹ ਖ਼ੁਦ ਨੂੰ ਪੰਜਾਬ ਦਾ ਵਾਰਸ ਸਮਝਦੇ ਹਨ। ਉਨ੍ਹਾਂ ਨੇ ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਪਹਾੜਾਂ ਵਿੱਚ ਉਨ੍ਹਾਂ ਦੀਆਂ ਆਲੀਸ਼ਾਨ ਜਾਇਦਾਦਾਂ ਸੁਖ ਵਿਲਾਸ ਅਤੇ ਸਿਸਵਾਂ ਫਾਰਮ ਬਾਰੇ ਵੀ ਘੇਰਿਆ। ਮਾਨ ਨੇ ਕਿਹਾ ਕਿ ਪੰਜਾਬ ‘ਤੇ 25 ਸਾਲਾਂ ਤੋਂ ਦੋ ਲੋਕ ਰਾਜ ਕਰ ਰਹੇ ਹਨ ਪਰ ਉਨ੍ਹਾਂ ਨੇ ਦਿੱਤੇ ਭਰੋਸੇ ਅਤੇ ਜ਼ਿੰਮੇਵਾਰੀਆਂ ਦੀ ਕਦਰ ਨਹੀਂ ਕੀਤੀ, ਹੁਣ ਦੇਖੋ ਕਿੱਥੇ ਹਨ।

 

ਲੋਕਾਂ ਨੇ ਗਦਾ ਕੀਤੀ ਭੇਟ

 

ਰੋਡ ਸ਼ੋਅ ਦੌਰਾਨ ਸਮਰਥਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਰੋਪਾ ਭੇਟ ਕੀਤੀ, ਜਿਸ ਨੂੰ ਉਨ੍ਹਾਂ ਨੇ ਸਿਰ ਝੁਕਾ ਕੇ ਸਤਿਕਾਰ ਨਾਲ ਸਵੀਕਾਰ ਕੀਤਾ। ਇਸ ਦੌਰਾਨ ਰੋਡ ਸ਼ੋਅ ‘ਚ ਇਕ ਸਮਰਥਕ ਨੇ ਭਗਵੰਤ ਮਾਨ ਨੂੰ ਗਦਾ ਭੇਟ ਕੀਤੀ, ਜਿਸ ਨੂੰ ਉਨ੍ਹਾਂ ਨੇ ਦੋਹਾਂ ਹੱਥਾਂ ਨਾਲ ਉੱਪਰ ਨੂੰ ਚੁੱਕ ਲਿਆ। ਖ਼ਾਸ ਗੱਲ ਇਹ ਸੀ ਕਿ ਰੋਡ ਸ਼ੋਅ ‘ਚ ਭਾਰੀ ਗਿਣਤੀ ‘ਚ ਲੋਕ ਨੇ ਫੁੱਲਾਂ ਦੀ ਵਰਖਾ ਭਗਵੰਤ ਮਾਨ ਦਾ ਸਵਾਗਤ ਕੀਤਾ। ਰੋਡ ਸ਼ੋਅ ਦੇ ਦੌਰਾਨ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਸਲਾਮੀ ਵੀ ਦਿੱਤੀ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ।

 

ਪਵਨ ਕੁਮਾਰ ਟੀਨੂੰ ਦਾ ਲੋਕਾਂ ਨੂੰ ਵਾਅਦਾ-1 ਜੂਨ ਨੂੰ ਤੁਸੀਂ ਪਹਿਰਾ ਦਿਓ, ਉਸ ਤੋਂ ਬਾਅਦ ਪੰਜ ਸਾਲ ਮੈਂ ਤੁਹਾਡੇ ਲਈ ਪਹਿਰਾ ਦੇਵਾਂਗਾ

 

‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਰੋਡ ਸ਼ੋਅ ਦਾ ਐਨੇ ਗਰਮਜੋਸ਼ੀ ਅਤੇ ਉਤਸ਼ਾਹ ਨਾਲ ਸਵਾਗਤ ਕਰਨ ਲਈ ਕਰਤਾਰਪੁਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 1 ਜੂਨ ਨੂੰ ਤੁਸੀਂ ਪਹਿਰਾ ਦਿਓ, ਉਸ ਤੋਂ ਬਾਅਦ ਪੰਜ ਸਾਲ ਮੈਂ ਤੁਹਾਡੇ ਲਈ ਪਹਿਰਾ ਦੇਵਾਂਗਾ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜਲੰਧਰ ਦੇ ਲੋਕ ਉਨ੍ਹਾਂ ਨੂੰ ਇਸ ਸੀਟ ਤੋਂ ਜਿਤਾਉਣਗੇ। ਰੋਡ ਸ਼ੋਅ ਦੌਰਾਨ ਕੈਬਨਿਟ ਮੰਤਰੀ ਡੀ.ਐਸ.ਪੀ ਬਲਕਾਰ ਸਿੰਘ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਵੀ ਲੋਕਾਂ ਦਾ ਧੰਨਵਾਦ ਕੀਤਾ।

Leave a Comment

Your email address will not be published. Required fields are marked *