ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੇ ਨਾਲ ਮੁਲਾਕਾਤ ਕੀਤੀ ਤੇ ਉੱਨਾਂ ਦੇ ਸਪੀਕਰ ਚੁਣੇ ਜਾਣ ਤੇ ਵਧਾਈ ਦਿੱਤੀ।ਸ.ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਸਪੀਕਰ ਤੋਂ ਆਸ ਪ੍ਰਗਟਾਈ ਕਿ ਉਹ ਸਦਨ ਦੀ ਕਾਰਵਾਈ ਨਿਰਪੱਖ ਹੋ ਕੇ ਚਲਾਉਣਗੇ।ਪਹਿਲੀ ਵਾਰ ਮੈਂਬਰ ਪਾਰਲੀਮੈਂਟ ਵਜੋਂ ਸੋਂਹ ਚੁੱਕਣ ਤੋਂ ਬਾਅਦ ਲੋਕ ਸਭਾ ਵਿੱਚ ਪੁੱਜੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਦਿਆਂ ਦੀ ਗੱਲ ਜ਼ੋਰ ਸ਼ੋਰ ਨਾਲ ਚੁੱਕਣਗੇ ਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਨਗੇ।